- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਇੱਕ ਆਈਏਐੱਸ ਤੇ ਦੋ ਪੀਸੀਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਆਈਏਐੱਸ ਤੇ ਦੋ ਪੀਸੀਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ। ਜਾਣਕਾਰੀ ਅਨੁਸਾਰ, ਲੁਧਿਆਣਾ ਦੇ ਨਗਰ ਨਿਗਮ ਕਮਿਸ਼ਨਰ ਆਈਏਐੱਸ ਓਜਸਵੀ ਦਾ ਤਬਾਦਲਾ ਵਧੀਕ ਮਾਲ ਸਕੱਤਰ ਤੇ ਆਫ਼ਤ ਪ੍ਰਬੰਧਨ ਵਿਭਾਗ ਵਜੋਂ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਲੁਧਿਆਣਾ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਪੀਸੀਐੱਸ ਨੂੰ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਜਦੋਂਕਿ ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਪੀਸੀਐੱਸ ਨੂੰ ਨਗਰ ਨਿਗਮ ਲੁਧਿਆਣਾ ਦਾ ਕਮਿਸ਼ਨਰ ਲਾਇਆ ਗਿਆ ਹੈ।