- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਐਮਏਡੀਏ) ਦਾ ਮੁੱਖ ਪ੍ਰਸ਼ਾਸਕ ਬਣਾਇਆ ਗਿਆ ਹੈ, ਜਦਕਿ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੂੰ ਜਲੰਧਰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਐਮਏਡੀਏ) ਦਾ ਮੁੱਖ ਪ੍ਰਸ਼ਾਸਕ ਬਣਾਇਆ ਗਿਆ ਹੈ, ਜਦਕਿ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੂੰ ਜਲੰਧਰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਨੀਲਿਮਾ ਨੂੰ ਸਕੱਤਰ ਪਰਸੋਨਲ ਅਤੇ ਵਾਧੂ ਚਾਰਜ ਸਕੱਤਰ ਚੌਕਸੀ, ਸਾਕਸ਼ੀ ਸਾਹਨੀ ਨੂੰ ਨਸ਼ਾ ਰੋਧੀ ਮੁਹਿੰਮ ਦੀ ਨੋਡਲ ਅਫ਼ਸਰ ਦਾ ਵਾਧੂ ਚਾਰਜ ਅਤੇ ਪਰਮਿੰਦਰ ਪਾਲ ਸਿੰਘ ਨੂੰ ਵਿਸ਼ੇਸ਼ ਸਕੱਤਰ ਗ੍ਰਹਿ ਮਾਮਲੇ ਲਾਇਆ ਗਿਆ ਹੈ। ਨੀਰੂ ਕਤਿਆਲ ਗੁਪਤਾ ਨੂੰ ਪੁੱਡਾ ਦਾ ਮੁੱਖ ਪ੍ਰਸ਼ਾਸਕ ਅਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੋਨਮ ਅਤੇ ਰਾਕੇਸ਼ ਕੁਮਾਰ ਮੀਣਾ ਦੀਆਂ ਵੀ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।