- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਹਾਈਕਮਾਨ ਨੇ ਸਾਰੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ ਹੈ ਅਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਹੀ ਭਰੋਸਾ ਕੀਤਾ ਹੈ। ਪ੍ਰਧਾਨ ਦੇ ਅਹੁਦੇ ਲਈ ਵੱਡੇ ਦਾਅਵੇਦਾਰ ਮੰਨੇ ਜਾ ਰਹੇ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਸਾਰੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ ਹੈ ਅਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਹੀ ਭਰੋਸਾ ਕੀਤਾ ਹੈ। ਪ੍ਰਧਾਨ ਦੇ ਅਹੁਦੇ ਲਈ ਵੱਡੇ ਦਾਅਵੇਦਾਰ ਮੰਨੇ ਜਾ ਰਹੇ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ ਹੈ। ਜਦਕਿ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜੀਆ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵਲੋ ਜਾਰੀ ਬਿਆਨ ਅਨੁਸਾਰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਦੀ ਤਰ੍ਹਾਂ ਆਪਣਾ ਕੰਮ ਜਾਰੀ ਰੱਖਣਗੇ। ਲੋਕ ਸਭਾ ਮੈੰਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦੇ ਚੇਅਰਮੈਨ, ਇਲੈਕਸ਼ਨ ਮੈਨੇਜਮੈੰਟ ਅਤੇ ਤਾਲਮੇਲ ਕਮੇਟੀ ਦਾ ਚੇਅਰਮੈਨ ਵਿਜੈ ਇੰਦਰ ਸਿੰਗਲਾ, ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਡਾ ਅਮਰ ਸਿੰਘ ਅਤੇ ਕੋਰ ਕਮੇਟੀ ਦਾ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾਂ ਨੂੰ ਲਗਾਇਆ ਗਿਆ ਹੈ।
ਚੰਨੀ ਦੇ ਨਾਲ ਕੰਪੇਨ ਕਮੇਟੀ ਦਾ ਉਪ ਚੇਅਰਮੈਨ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਤੇ ਡਾ ਧਰਮਵੀਰ ਗਾਂਧੀ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹੇ ਓ.ਪੀ ਸੋਨੀ, ਰਜੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸੈਣੀ, ਭਾਰਤ ਭੂਸ਼ਣ ਆਸ਼ੂ ਨੂੰ ਇਲੈਕਸ਼ਨ ਮੈਨੇਜਮੈੰਟ ਅਤੇ ਤਾਲਮੇਲ ਕਮੇਟੀ ਦਾ ਉਪ ਚੇਅਰਮੈਨ ਲਗਾਇਆ ਹੈ। ਜਦਕਿ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਤੇ ਸੁਖਬਿੰਦਰ ਸਿੰਘ ਸਰਕਾਰੀਆਂ ਨੂੰ ਮੈਨੀਫੋਸਟੋ ਕਮੇਟੀ ਦਾ ਉਪ ਚੇਅਰਮੈਨ ਲਗਾਇਆ ਹੈ।
