ਪੰਜਾਬ ਸਿਆਸਤ 'ਚ ਵੱਡਾ ਧਮਾਕਾ: ਭਗਵੰਤ ਮਾਨ ਨੂੰ ਹਟਾਉਣ ਲਈ ਅਕਾਲੀ ਦਲ ਦਾ 1 ਮਹੀਨੇ ਦਾ ਅਲਟੀਮੇਟਮ, ਗਠਿਤ ਕੀਤੀ 5 ਮੈਂਬਰੀ ਕਮੇਟੀ
ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਵੱਡਾ ਸਿਆਸੀ ਅਤੇ ਧਾਰਮਿਕ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਅਕਾਲੀ ਦਲ ਨੇ ਇਸ ਮੁੱਦੇ 'ਤੇ 5 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਸੰਤ ਸਮਾਜ, ਧਾਰਮਿਕ ਸੰਸਥਾਵਾਂ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਸੰਪਰਕ ਕਰਕੇ ਸਮਰਥਨ ਜੁਟਾਏਗੀ। ਸੁਖਬੀਰ ਬਾਦਲ ਨੇ ਕਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਅਥਾਰਟੀ ਹੈ ਅਤੇ ਉਸ ਦੇ ਆਦੇਸ਼ਾਂ ਦੀ ਉਲੰਘਣਾ ਕਿਸੇ ਵੀ ਕੀਮਤ 'ਤੇ ਬ
Publish Date: Thu, 18 Jun 2026 03:35 PM (IST)
Updated Date: Thu, 18 Jun 2026 03:37 PM (IST)

ਰੋਹਿਤ ਕੁਮਾਰ, ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਵੱਡਾ ਸਿਆਸੀ ਅਤੇ ਧਾਰਮਿਕ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਅਕਾਲੀ ਦਲ ਨੇ ਇਸ ਮੁੱਦੇ 'ਤੇ 5 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਸੰਤ ਸਮਾਜ, ਧਾਰਮਿਕ ਸੰਸਥਾਵਾਂ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਸੰਪਰਕ ਕਰਕੇ ਸਮਰਥਨ ਜੁਟਾਏਗੀ। ਸੁਖਬੀਰ ਬਾਦਲ ਨੇ ਕਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਅਥਾਰਟੀ ਹੈ ਅਤੇ ਉਸ ਦੇ ਆਦੇਸ਼ਾਂ ਦੀ ਉਲੰਘਣਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਵਿਵਾਦਤ ਵੀਡੀਓ ਮਾਮਲੇ ਦਾ ਜ਼ਿਕਰ ਕਰਦਿਆਂ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੇ ਕਰੀਬੀ ਰਹੇ ਜਗਮਨ ਸਮਰਾ ਨੇ ਇਹ ਵੀਡੀਓ ਜਨਤਕ ਕੀਤੀ ਸੀ। ਉਨ੍ਹਾਂ ਦੱਸਿਆ ਕਿ 21 ਅਕਤੂਬਰ 2025 ਨੂੰ ਇਸ ਸਬੰਧੀ ਮਾਮਲਾ ਦਰਜ ਕਰਵਾਇਆ ਗਿਆ ਅਤੇ ਅਗਲੇ ਹੀ ਦਿਨ ਅਦਾਲਤ ਵਿੱਚ ਜਾ ਕੇ ਇਸ ਨੂੰ AI ਨਾਲ ਤਿਆਰ ਕੀਤੀ ਵੀਡੀਓ ਦੱਸਿਆ ਗਿਆ। ਬਾਦਲ ਨੇ ਸਵਾਲ ਉਠਾਇਆ ਕਿ ਜੇਕਰ ਵੀਡੀਓ ਫਰਜ਼ੀ ਹੈ ਅਤੇ ਉਸ ਵਿੱਚ ਭਗਵੰਤ ਮਾਨ ਨਹੀਂ ਹਨ, ਤਾਂ ਫਿਰ ਇੰਨੀ ਤੇਜ਼ੀ ਨਾਲ FIR ਅਤੇ ਅਦਾਲਤ ਦਾ ਰੁਖ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੇ ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਦਿੱਤੀਆਂ ਸਨ, ਜਿਸ ਤੋਂ ਬਾਅਦ ਭਗਵੰਤ ਮਾਨ ਨੂੰ ਤਲਬ ਕੀਤਾ ਗਿਆ। ਬਾਦਲ ਨੇ ਦੋਸ਼ ਲਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ, ਬਲਕਿ ਮੁੱਖ ਮੰਤਰੀ 'ਤੇ ਪਹਿਲਾਂ ਵੀ ਬੇਅਦਬੀ ਵਰਗੇ ਦੋਸ਼ ਲੱਗਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ 19 ਜੁਲਾਈ ਤੱਕ ਦਾ ਸਮਾਂ ਦਿੱਤਾ ਜਾ ਰਿਹਾ ਹੈ। ਜੇਕਰ ਇਸ ਸਮੇਂ ਦੌਰਾਨ ਭਗਵੰਤ ਮਾਨ ਨੂੰ ਨਾ ਹਟਾਇਆ ਗਿਆ ਤਾਂ ਅਕਾਲੀ ਦਲ ਧਰਮ ਯੁੱਧ ਮੋਰਚਾ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ 'ਤੇ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਖ਼ਿਲਾਫ਼ ਖੜ੍ਹੇ ਹੋਣਾ ਚਾਹੀਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਜਦੋਂ ਤੱਕ ਭਗਵੰਤ ਮਾਨ ਮੁੱਖ ਮੰਤਰੀ ਬਣੇ ਰਹਿਣਗੇ, ਅਕਾਲੀ ਦਲ ਦਾ ਕੋਈ ਵੀ ਵਿਧਾਇਕ ਵਿਧਾਨ ਸਭਾ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਸੁਖਬੀਰ ਬਾਦਲ ਨੇ ਜਾਂਚ ਰਿਪੋਰਟ ਦੀ ਭਰੋਸੇਯੋਗਤਾ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ 24 ਘੰਟਿਆਂ ਦੇ ਅੰਦਰ ਲੈਬ ਰਿਪੋਰਟ ਆਉਣਾ ਕਈ ਸਵਾਲ ਖੜ੍ਹੇ ਕਰਦਾ ਹੈ। ਇਸ ਦੇ ਨਾਲ ਹੀ ਮਾਮਲੇ ਦੀ CBI ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵਫ਼ਦ ਇਸ ਮੁੱਦੇ 'ਤੇ DGP ਨਾਲ ਵੀ ਮੁਲਾਕਾਤ ਕਰੇਗਾ।