- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮਾਈਨਿੰਗ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਸੂਬੇ ਵਿਚ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਐਲਗਰਾਂ ਵਿਚ ਬੀਤੀ ਰਾਤ ਮਾਈਨਿੰਗ ਵਿਭਾਗ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਦੇ ਮਾਈਨਿੰਗ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਸੂਬੇ ਵਿਚ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਐਲਗਰਾਂ ਵਿਚ ਬੀਤੀ ਰਾਤ ਮਾਈਨਿੰਗ ਵਿਭਾਗ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ। ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਕੀਤੀ ਇਸ ਕਾਰਵਾਈ ਦੌਰਾਨ ਥਾਣਾ ਨੂਰਪੁਰ ਬੇਦੀ ਵਿਚ ਖਾਣਾਂ ਅਤੇ ਖਣਿਜ (ਵਿਕਾਸ ਤੇ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਤੇ 21(1) ਤਹਿਤ ਕੇਸ ਦਰਜ ਕੀਤਾ ਗਿਆ।
ਮੰਤਰੀ ਨੇ ਦੱਸਿਆ ਕਿ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਾਜਾਇਜ਼ ਮਾਈਨਿੰਗ ਰਾਹੀਂ ਕੱਢਿਆ ਮਟੀਰੀਅਲ ਲਿਜਾ ਰਹੇ ਤਿੰਨ ਟਿੱਪਰ ਚਾਲਕਾਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਕਿਹਾ ਕਿ ਮਾਈਨਿੰਗ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।