- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਆਖ਼ਿਰਕਾਰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰ ਰਹੇ ਹਨ। ਗੁਰਜੀਤ ਰਾਣਾ ਦੇ ਘਰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਪਹੁੰਚ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ 5 ਆਗੂ ਹੀ ਬਘੇਲ ਅੱਗੇ ਗੱਲ ਰੱਖਣਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ 'ਤੇ ਰਾਜਾ ਵੜਿੰਗ ਖਾਸ ਨਜ਼ਰ ਰੱਖ ਰਹੇ ਹਨ।

ਚੰਨੀ ਨੇ ਸ਼ਰੇਆਮ ਕਿਹਾ...
ਮੀਡੀਆ ਨਾਲ ਗੱਲ ਕਰਦਿਆਂ ਚੰਨੀ ਨੇ ਕਿਹਾ, "ਅਸੀਂ ਮੀਟਿੰਗ 'ਚ ਆਏ ਹਾਂ। ਅਸੀਂ ਅੰਦਰ ਬੈਠ ਕੇ ਗੱਲਬਾਤ ਕਰਾਂਗੇ। ਤੇਲ ਦੇਖਾਂਗੇ, ਅਸੀਂ ਤੇਲ ਦੀ ਧਾਰ ਦੇਖਾਂਗੇ ਸਾਡਾ ਸਟੈਂਡ ਸਪੱਸ਼ਟ ਹੈ।" ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਜੇਕਰ ਬਘੇਲ ਦੀ ਮੀਟਿੰਗ 'ਚ ਕੋਈ ਫੈਸਲਾ ਨਹੀਂ ਹੁੰਦਾ, ਤਾਂ ਚੰਨੀ ਕੋਈ ਵੱਡਾ ਫੈਸਲਾ ਲੈ ਸਕਦੇ ਹਨ।
ਚੰਨੀ ਧੜੇ ਦੇ 80 ਦੇ ਕਰੀਬ ਆਗੂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਇੱਥੇ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ, ਬਾਗੀ ਧੜੇ ਨੇ ਮੰਗ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ 2027 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇ। ਚੰਨੀ ਧੜੇ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਜਾਂਦਾ ਹੈ, ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ ਤਾਂ ਜੋ ਪੰਜਾਬ ਵਿੱਚ ਉਨ੍ਹਾਂ ਦੇ ਨਾਮ 'ਤੇ ਵੋਟਾਂ ਮੰਗੀਆਂ ਜਾ ਸਕਣ।
ਹਾਈਕਮਾਨ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਉਹ ਅਮਰਿੰਦਰ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਨਹੀਂ ਹਟਾਏਗੀ। ਚੰਨੀ ਧੜੇ ਦੀ ਸ਼ਰਤ ਅਨੁਸਾਰ, ਪ੍ਰਧਾਨ ਰਾਜਾ ਵੜਿੰਗ ਨੂੰ ਇਸ ਮੀਟਿੰਗ ਵਿੱਚ ਸੱਦਾ ਨਹੀਂ ਦਿੱਤਾ ਗਿਆ ਹੈ।