Big News : ਗੁਰਪਤਵੰਤ ਪੰਨੂ ਦੇ ਕਤਲ ਦੀ ਕੋਸ਼ਿਸ਼ ਮਾਮਲੇ ’ਚ ਨਿਖਿਲ ਗੁਪਤਾ ਦੋਸ਼ੀ ਕਰਾਰ, 20 ਨਵੰਬਰ ਨੂੰ ਸੁਣਾਈ ਜਾਵੇਗੀ ਸਜ਼ਾ
ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂੰ ਨੂੰ ਕਤਲ ਕਰਨ ਦੀ ਕੋਸ਼ਿਸ਼ ਹੇਠ ਅਮਰੀਕਾ ਵਿੱਚ ਗ੍ਰਿਫਤਾਰ ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।
Publish Date: Tue, 17 Nov 2026 12:03 AM (IST)
Updated Date: Tue, 17 Nov 2026 12:06 AM (IST)
ਮਾਨਸ਼ਾਹੀਆ, ਚੰਡੀਗੜ੍ਹ : ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂੰ ਨੂੰ ਕਤਲ ਕਰਨ ਦੀ ਕੋਸ਼ਿਸ਼ ਹੇਠ ਅਮਰੀਕਾ ਵਿੱਚ ਗ੍ਰਿਫਤਾਰ ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸਰਕਾਰੀ ਵਕੀਲ ਵੱਲੋਂ 293 ਮਹੀਨਿਆਂ (ਲਗਪਗ 24 ਸਾਲ) ਦੀ ਸਜ਼ਾ ਦੀ ਮੰਗ ਕੀਤੀ ਗਈ ਹੈ ਜਦਕਿ ਨਿਖਿਲ ਗੁਪਤਾ ਦੇ ਵਕੀਲ ਵੱਲੋਂ 144 ਮਹੀਨਿਆਂ (ਲਗਪਗ 12 ਸਾਲ) ਦੀ ਸਜ਼ਾ ਦੀ ਮੰਗ ਕੀਤੀ ਗਈ ਹੈ। ਨਾਲ ਹੀ ਗੁਪਤਾ ਵਲੋਂ ਇੱਕ ਭਾਵੁਕ ਚਿੱਠੀ ਜੱਜ ਨੂੰ ਲਿਖੀ ਗਈ ਹੈ।