
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪ੍ਰੋ. ਅਰਵਿੰਦ ਕੁਮਾਰ ਬਾਂਸਲ ਨੂੰ ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਸੇਵਾ ਕਾਲ ਤਿੰਨ ਸਾਲਾਂ ਦਾ ਹੋਵੇਗਾ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਐਕਟ 1996 ਦੀ ਧਾਰਾ 10(1) ਅਧੀਨ ਸਮੇਂ-ਸਮੇਂ 'ਤੇ ਸੋਧੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੋ. ਅਰਵਿੰਦ ਕੁਮਾਰ ਬਾਂਸਲ ਨੂੰ ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਸੇਵਾ ਕਾਲ ਤਿੰਨ ਸਾਲਾਂ ਦਾ ਹੋਵੇਗਾ। ਇਹ ਨਿਯੁਕਤੀ ਉਨ੍ਹਾਂ ਦੁਆਰਾ ਅਹੁਦਾ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੋਵੇਗੀ।