- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਦੌਰਾਨ ਡੇਅਰੀ ਕਿਸਾਨਾਂ ਨੇ ਪਸ਼ੂ ਚਾਰੇ ਅਤੇ ਹੋਰ ਇਨਪੁੱਟ ਲਾਗਤਾਂ ਵਿੱਚ ਹੋਏ ਵਾਧੇ ਕਾਰਨ ਦੁੱਧ ਉਤਪਾਦਨ ਦਾ ਖਰਚ ਵਧਣ ਦਾ ਮੁੱਦਾ ਉਠਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ 'ਤੇ ਤੁਰੰਤ ਫ਼ੈਸਲੇ ਲੈਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਰਗ ਨੂੰ ਲੰਬੇ ਸਮੇਂ ਤੱਕ ਉਡੀਕ ਨਹੀਂ ਕਰਵਾਈ ਜਾਵੇਗੀ।

ਸਟੇਟ ਬਿਊਰੋ,ਚੰਡੀਗੜ੍ਹ : ਪੰਜਾਬ ਸਰਕਾਰ ਨੇ ਡੇਅਰੀ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਦੁੱਧ ਦੀ ਖਰੀਦ ਦਰ ਵਿੱਚ 40 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ) ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਿਲੇ ਵਫ਼ਦ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਇਹ ਫ਼ੈਸਲਾ ਕੀਤਾ। ਵਧੀ ਹੋਈ ਦਰ 21 ਜੁਲਾਈ 2026 ਤੋਂ ਲਾਗੂ ਕਰ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਡੇਅਰੀ ਕਿਸਾਨਾਂ ਨੇ ਪਸ਼ੂ ਚਾਰੇ ਅਤੇ ਹੋਰ ਇਨਪੁੱਟ ਲਾਗਤਾਂ ਵਿੱਚ ਹੋਏ ਵਾਧੇ ਕਾਰਨ ਦੁੱਧ ਉਤਪਾਦਨ ਦਾ ਖਰਚ ਵਧਣ ਦਾ ਮੁੱਦਾ ਉਠਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ 'ਤੇ ਤੁਰੰਤ ਫ਼ੈਸਲੇ ਲੈਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਰਗ ਨੂੰ ਲੰਬੇ ਸਮੇਂ ਤੱਕ ਉਡੀਕ ਨਹੀਂ ਕਰਵਾਈ ਜਾਵੇਗੀ। ਪੀਡੀਐੱਫਏ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਖਰੀਦ ਦਰ ਵਿੱਚ ਵਾਧੇ ਨਾਲ ਡੇਅਰੀ ਕਿਸਾਨਾਂ ਨੂੰ ਆਰਥਿਕ ਰਾਹਤ ਮਿਲੇਗੀ ਅਤੇ ਸੂਬੇ ਦੇ ਡੇਅਰੀ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।