ਮਜੀਠੀਆ ਦੇ ਸਾਲੇ ਗਜਪਤ ਗਰੇਵਾਲ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਮੋਹਾਲੀ ਟ੍ਰਾਇਲ ਕੋਰਟ ’ਚ ਚੱਲ ਰਹੀ ਕਾਰਵਾਈ 'ਤੇ ਲਾਈ ਰੋਕ
ਹਾਈ ਕੋਰਟ ਨੇ ਗਜਪਤ ਸਿੰਘ ਗਰੇਵਾਲ ਨੂੰ ਇਹ ਆਜ਼ਾਦੀ ਵੀ ਦਿੱਤੀ ਹੈ ਕਿ ਉਹ ਇਸੇ ਮਾਮਲੇ ’ਚ ਟ੍ਰਾਇਲ ਕੋਰਟ ਸਾਹਮਣੇ ਅਗਾਉਂ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਸਕਦੇ ਹਨ। ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 18 ਦਸੰਬਰ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
Publish Date: Wed, 10 Dec 2025 10:20 AM (IST)
Updated Date: Wed, 10 Dec 2025 10:23 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਵੱਡੀ ਰਾਹਤ ਦਿੰਦਿਆਂ ਮੋਹਾਲੀ ਟ੍ਰਾਇਲ ਕੋਰਟ ’ਚ ਚੱਲ ਰਹੀ ਕਾਰਵਾਈ 'ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।
ਹਾਈ ਕੋਰਟ ਨੇ ਗਜਪਤ ਸਿੰਘ ਗਰੇਵਾਲ ਨੂੰ ਇਹ ਆਜ਼ਾਦੀ ਵੀ ਦਿੱਤੀ ਹੈ ਕਿ ਉਹ ਇਸੇ ਮਾਮਲੇ ’ਚ ਟ੍ਰਾਇਲ ਕੋਰਟ ਸਾਹਮਣੇ ਅਗਾਉਂ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਸਕਦੇ ਹਨ। ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 18 ਦਸੰਬਰ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੋਹਾਲੀ ਦੀ ਟ੍ਰਾਇਲ ਕੋਰਟ ਨੇ ਗਜਪਤ ਸਿੰਘ ਗਰੇਵਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਕੇ ਉਨ੍ਹਾਂ ਨੂੰ 'ਭਗੋੜਾ' ਐਲਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ। ਇਸੇ ਕਾਰਵਾਈ ਨੂੰ ਗਜਪਤ ਸਿੰਘ ਨੇ ਹਾਈ ਕੋਰਟ ’ਚ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਅਦਾਲਤ ਨੇ ਦਖ਼ਲਅੰਦਾਜ਼ੀ ਕਰਦਿਆਂ ਇਹ ਅੰਤਰਿਮ ਰਾਹਤ ਪ੍ਰਦਾਨ ਕੀਤੀ।