- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਧੁੱਪ ਵਿਚ ਨਿਕਲਣ ਤੋਂ ਬਚਣ, ਲੋੜੀਂਦੀ ਮਾਤਰਾ ਵਿਚ ਪਾਣੀ ਪੀਣ ਅਤੇ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਘੱਟੋ ਘੱਟ ਤਾਪਮਾਨ 28.6 ਡਿਗਰੀ ਸੈਲਸੀਅਸ ਰਿਹਾ।

ਜਾਗਰਣ ਸੰਵਾਦਦਾਤਾ, ਪੰਜਾਬੀ ਜਾਗਰਣ ਚੰਡੀਗੜ੍ਹ : ਭਿਆਨਕ ਗਰਮੀ ਤੇ ਹੁੰਮਸ ਤੋਂ ਪਰੇਸ਼ਾਨ ਟ੍ਰਾਈਸਿਟੀ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਕ ਤੋਂ ਚਾਰ ਜੁਲਾਈ ਵਿਚ ਮੌਨਸੂਨ ਟ੍ਰਾਈਸਿਟੀ ਵਿਚ ਦਸਤਕ ਦੇ ਸਕਦਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸੋਮਵਾਰ ਅਤੇ ਮੰਗਲਵਾਰ ਨੂੰ ਲੋਕਾਂ ਨੂੰ ਹੀਟ ਵੇਵ ਦਾ ਸਾਹਮਣਾ ਕਰਨਾ ਪਵੇਗਾ। ਵਿਭਾਗ ਨੇ ਦੋਵਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਟ੍ਰਾਈਸਿਟੀ ਵਿਚ ਲਗਾਤਾਰ ਪੈ ਰਹੀ ਭਿਆਨਕ ਗਰਮੀ ਨੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਦਿਨ ਵਿਚ ਤੇਜ਼ ਧੁੱਪ ਅਤੇ ਰਾਤ ਵੇਲੇ ਹੁੰਮਸ ਕਾਰਨ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਇਸ ਵਿਚਕਾਰ, ਮੌਸਮ ਵਿਭਾਗ ਨੇ ਜੁਲਾਈ ਦੇ ਪਹਿਲੇ ਹਫ਼ਤੇ ਵਿਚ ਮੌਨਸੂਨ ਦੇ ਆਗਮਨ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਦੇ ਅਨੁਸਾਰ, ਇਕ ਤੋਂ ਚਾਰ ਜੁਲਾਈ ਵਿਚਕਾਰ ਮੌਨਸੂਨ ਦਾ ਪਹਿਲਾ ਪੜਾਅ ਸਰਗਰਮ ਹੋ ਸਕਦਾ ਹੈ, ਜਿਸ ਨਾਲ ਚੰਡੀਗੜ੍ਹ, ਮੁਹਾਲੀ, ਪੰਚਕੂਲਾ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਨਾਲ ਚੰਗਾਂ ਮੀਂਹ ਪੈਣ ਦੀ ਉਮੀਦ ਹੈ। ਹਾਲਾਂਕਿ ਮੌਨਸੂਨ ਦੇ ਆਉਣ ਤੋਂ ਪਹਿਲਾਂ ਅਗਲੇ ਦੋ ਦਿਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਧੁੱਪ ਵਿਚ ਨਿਕਲਣ ਤੋਂ ਬਚਣ, ਲੋੜੀਂਦੀ ਮਾਤਰਾ ਵਿਚ ਪਾਣੀ ਪੀਣ ਅਤੇ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਘੱਟੋ ਘੱਟ ਤਾਪਮਾਨ 28.6 ਡਿਗਰੀ ਸੈਲਸੀਅਸ ਰਿਹਾ। ਦਿਨ ਦੇ ਨਾਲ-ਨਾਲ ਸਵੇਰੇ ਅਤੇ ਦੇਰ ਰਾਤ ਨੂੰ ਵੀ ਹੁੰਮਸ ਨੇ ਲੋਕਾਂ ਦੀ ਪਰੇਸ਼ਾਨੀ ਵਧਾਈ। ਗਰਮੀ ਤੋਂ ਰਾਹਤ ਪਾਉਣ ਲਈ ਕਈ ਪਰਿਵਾਰ ਹਫ਼ਤੇ ਦੇ ਅੰਤ 'ਤੇ ਪਹਾੜੀ ਅਤੇ ਠੰਢੇ ਖੇਤਰਾਂ ਦੀਆਂ ਯਾਤਰਾਵਾਂ 'ਤੇ ਨਿਕਲੇ।