ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ: ਸੁਖਬੀਰ ਬਾਦਲ ਵੱਲੋਂ ਸੰਜੀਵ ਤਲਵਾੜ ਨੂੰ ਹੁਸ਼ਿਆਰਪੁਰ ਸ਼ਹਿਰੀ ਦਾ ਪ੍ਰਧਾਨ ਕੀਤਾ ਨਿਯੁਕਤ
ਪਾਰਟੀ ਹਾਈਕਮਾਂਡ ਵੱਲੋਂ ਸੰਜੀਵ ਤਲਵਾੜ ਨੂੰ ਇਹ ਅਹਿਮ ਜ਼ਿੰਮੇਵਾਰੀ ਹੁਸ਼ਿਆਰਪੁਰ ਸ਼ਹਿਰੀ ਖੇਤਰ ’ਚ ਪਾਰਟੀ ਦੇ ਮਾਲੀ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੌਂਪੀ ਗਈ ਹੈ।
Publish Date: Sat, 29 Aug 2026 03:57 PM (IST)
Updated Date: Sat, 29 Aug 2026 04:00 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸਿ਼ਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਅਕਾਲੀ ਜਥਾ ਹੁਸਿ਼ਆਰਪੁਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ ਕੀਤਾ ਹੈ।
ਪਾਰਟੀ ਹਾਈਕਮਾਂਡ ਵੱਲੋਂ ਸੰਜੀਵ ਤਲਵਾੜ ਨੂੰ ਇਹ ਅਹਿਮ ਜ਼ਿੰਮੇਵਾਰੀ ਹੁਸ਼ਿਆਰਪੁਰ ਸ਼ਹਿਰੀ ਖੇਤਰ ’ਚ ਪਾਰਟੀ ਦੇ ਮਾਲੀ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੌਂਪੀ ਗਈ ਹੈ।
ਸੰਜੀਵ ਤਲਵਾੜ ਪਹਿਲਾਂ ਹੀ ਹਲਕਾ ਹੁਸ਼ਿਆਰਪੁਰ ਤੋਂ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜਿਸ ਨਾਲ ਵਰਕਰਾਂ ’ਚ ਉਤਸ਼ਾਹ ਦਾ ਮਾਹੌਲ ਹੈ ਅਤੇ ਸ਼ਹਿਰੀ ਖੇਤਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ।
ਸੁਖਬੀਰ ਸਿੰਘ ਬਾਦਲ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸ਼ਹਿਰੀ ਪੱਧਰ 'ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰਜੋੜ ਕੇ ਰੱਖਣ ਵਿੱਚ ਮਦਦ ਮਿਲੇਗੀ।