ਨਸ਼ਾ-ਮੁਕਤ ਪੰਜਾਬ ਵੱਲ ਵੱਡਾ ਕਦਮ: 42.95 ਕਰੋੜ ਰੁਪਏ ਦੀ ਵਿਸ਼ੇਸ਼ ਕਾਰਜ ਯੋਜਨਾ ਤਿਆਰ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਲ 2026-27 ਲਈ ਨਸ਼ਾ ਖ਼ਾਤਮਾ ਅਤੇ ਸੀਨੀਅਰ ਨਾਗਰਿਕ ਭਲਾਈ ਨਾਲ ਸਬੰਧਤ ਰਾਜ ਕਾਰਜ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ।
Publish Date: Tue, 09 Jun 2026 08:08 AM (IST)
Updated Date: Tue, 09 Jun 2026 08:11 AM (IST)
ਸਟੇਟ ਬਿਊਰੋ, ਚੰਡੀਗੜ੍ਹ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਲ 2026-27 ਲਈ ਨਸ਼ਾ ਖ਼ਾਤਮਾ ਅਤੇ ਸੀਨੀਅਰ ਨਾਗਰਿਕ ਭਲਾਈ ਨਾਲ ਸਬੰਧਤ ਰਾਜ ਕਾਰਜ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ ਤਹਿਤ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ ਕੀਤੀ ਗਈ ਹੈ। ਇਹ ਰਕਮ ਜਾਗਰੂਕਤਾ ਮੁਹਿੰਮਾਂ, ਜੀਵਨ ਕੌਸ਼ਲ ਸਿੱਖਿਆ, ਕਾਊਂਸਲਿੰਗ ਸੇਵਾਵਾਂ, ਨਸ਼ਾ-ਮੁਕਤੀ ਅਤੇ ਪੁਨਰਵਾਸ ਪ੍ਰੋਗਰਾਮਾਂ ’ਤੇ ਖਰਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪੁਨਰਵਾਸ ਅਤੇ ਕੌਸ਼ਲ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।