ਕਿਸਾਨ ਅੰਦੋਲਨ 'ਚ ਵੱਡੀ ਹਲਚਲ: ਜਗਜੀਤ ਸਿੰਘ ਡੱਲੇਵਾਲ ਨੇ ਸਮੂਹ ਜਥੇਬੰਦੀਆਂ ਨੂੰ ਲਿਖੀ ਚਿੱਠੀ, ਸਾਂਝੇ ਸੰਘਰਸ਼ ਲਈ ਇੱਕ ਮੰਚ 'ਤੇ ਆਉਣ ਦਾ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤੀਕ) ਨੇ ਕਿਸਾਨ ਆਗੂਆਂ ਨੂੰ ਇਕਜੁਟ ਹੋਣ, ਏਕਤਾ ਕਰਨ ਲਈ ਹੱਥ ਅੱਗੇ ਵਧਾਏ ਹਨ। ਕਿਸਾਨ ਯੂਨੀਅਨ ਏਕਤਾ ਸਿਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਏਕਤਾ ਲਈ ਸਮੂਹ ਜਥੇਬੰਦੀਆਂ ਨੂੰ ਚਿੱਠੀ ਲਿਖੀ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਕਿਸਾਨਾਂ ’ਤੇ ਨਿੱਤ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਅਤੇ ਸਰਕਾਰਾਂ ਨੂੰ ਦੇਸ਼, ਕਿਸਾਨ ਨੂੰ ਮਾਰੂ ਨੀਤੀਆਂ ਤੋਂ ਪਿੱਛੇ ਮੋੜਨ ਵਾਸਤੇ ਸਮੂਹ ਜਥੇਬੰਦੀਆਂ ਦੀ ਏਕਤਾ ਹੋਣੀ ਜ਼ਰੂਰੀ ਹੈ। ਡੱਲੇਵਾਲ ਨੇ ਕਿਹਾ ਕਿ ਐਸਕੇਐਮ ਗੈਰ ਸਿਆਸੀ ਸ਼ੁਰੂ ਤੋਂ ਹੀ ਜਥੇਬੰਦੀਆਂ ਦੀ ਏਕਤਾ ਦਾ ਹਾਮੀ ਰਿਹਾ ਹੈ ਅਤੇ ਸਮੇਂ ਸਮੇਂ ਤੇ ਦੇਸ਼ ਭਰ ਦੀਆਂ ਸਾਰੀਆਂ ਹੀ ਜਥੇਬੰਦੀਆਂ ਤੱਕ
Publish Date: Sun, 12 Jul 2026 09:05 AM (IST)
Updated Date: Sun, 12 Jul 2026 09:06 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤੀਕ) ਨੇ ਕਿਸਾਨ ਆਗੂਆਂ ਨੂੰ ਇਕਜੁਟ ਹੋਣ, ਏਕਤਾ ਕਰਨ ਲਈ ਹੱਥ ਅੱਗੇ ਵਧਾਏ ਹਨ। ਕਿਸਾਨ ਯੂਨੀਅਨ ਏਕਤਾ ਸਿਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਏਕਤਾ ਲਈ ਸਮੂਹ ਜਥੇਬੰਦੀਆਂ ਨੂੰ ਚਿੱਠੀ ਲਿਖੀ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਕਿਸਾਨਾਂ ’ਤੇ ਨਿੱਤ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਅਤੇ ਸਰਕਾਰਾਂ ਨੂੰ ਦੇਸ਼, ਕਿਸਾਨ ਨੂੰ ਮਾਰੂ ਨੀਤੀਆਂ ਤੋਂ ਪਿੱਛੇ ਮੋੜਨ ਵਾਸਤੇ ਸਮੂਹ ਜਥੇਬੰਦੀਆਂ ਦੀ ਏਕਤਾ ਹੋਣੀ ਜ਼ਰੂਰੀ ਹੈ। ਡੱਲੇਵਾਲ ਨੇ ਕਿਹਾ ਕਿ ਐਸਕੇਐਮ ਗੈਰ ਸਿਆਸੀ ਸ਼ੁਰੂ ਤੋਂ ਹੀ ਜਥੇਬੰਦੀਆਂ ਦੀ ਏਕਤਾ ਦਾ ਹਾਮੀ ਰਿਹਾ ਹੈ ਅਤੇ ਸਮੇਂ ਸਮੇਂ ਤੇ ਦੇਸ਼ ਭਰ ਦੀਆਂ ਸਾਰੀਆਂ ਹੀ ਜਥੇਬੰਦੀਆਂ ਤੱਕ ਏਕਤਾ ਸਬੰਧੀ ਪਹੁੰਚ ਕੀਤੀ ਜਾਂਦੀ ਰਹੀ ਹੈ।
ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਉੱਪਰ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਵਾਸਤੇ ਦੇਸ਼ ਭਰ ਦੀਆਂ ਸਮੂਹ ਜਥੇਬੰਦੀਆਂ ਦੀ ਏਕਤਾ ਹੋਣੀ ਬਹੁਤ ਜ਼ਰੂਰੀ ਹੈ ਤਾਂ ਹੀ ਅਸੀਂ ਇਹਨਾਂ ਕਾਰਪੋਰੇਟ ਪੱਖੀ ਸਰਕਾਰਾਂ ਨੂੰ ਮੂੰਹ ਤੋੜ ਜਵਾਬ ਦਿੰਦੇ ਹੋਏ ਇਕੱਠੇ ਹੋ ਕੇ ਪਿੱਛੇ ਮੋੜ ਸਕਦੇ ਹਾਂ। ਉਹਨਾਂ ਕਿਹਾ ਕਿ ਜਿਵੇਂ ਜਿਵੇਂ ਜਥੇਬੰਦੀਆਂ ਵੱਲੋਂ ਏਕਤਾ ਲਈ ਹੁੰਗਾਰਾ ਆ ਰਿਹਾ ਹੈ, ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਵਿੱਚ ਏਕਤਾ ਕਰਨ ਲਈ ਹੋਰ ਵੀ ਜ਼ਿਆਦਾ ਯਤਨ ਕਰਨ ਦੀ ਲੋੜ ਹੈ ਅਤੇ ਐਸਕੇਐਮ ਗੈਰ ਸਿਆਸੀ ਵੱਲੋਂ ਪੂਰੇ ਦੇਸ਼ ਦੀਆਂ ਉਹਨਾਂ ਜਥੇਬੰਦੀਆਂ ਤੱਕ ਵੀ ਪਹੁੰਚ ਕਰਨ ਦੀ ਕੋਸ਼ਿਸ਼ ਕਰਦੇ ਹੋਏ ਚਿੱਠੀਆਂ ਪਹੁੰਚਾਈਆਂ ਗਈਆਂ ਹਨ।