
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

RSS ਦੇ ਇਕ ਵੱਡੇ ਆਗੂ ਜਿਹੜੇ ਪੰਜਾਬ ਭਾਜਪਾ ਦੀ ਕਾਰਗੁਜ਼ਾਰੀ ਨੂੰ ਬਹੁਤ ਨੇੜੇ ਤੋਂ ਦੇਖ ਰਹੇ ਹਨ, ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ 15 ਵਿਧਾਇਕ ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 15 ਸਤੰਬਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ 'ਚ ਸਮੀਕਰਨ ਬਦਲ ਜਾਣਗੇ। ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ ਬਾਅਦ ਸਰਕਾਰ ਦੇ ਛੇ ਮਹੀਨਿਆਂ ਦਾ ਕਾਰਜਕਾਲ ਰਹਿ ਜਾਵੇਗਾ।

ਜੈ ਸਿੰਘ ਛਿੱਬਰ, ਚੰਡੀਗੜ੍ਹ : 15 ਸਤੰਬਰ ਤੋਂ ਬਾਅਦ ਪੰਜਾਬ ਦੇ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਜਾਣਗੇ। ਕਈ ਪਾਰਟੀਆਂ ਦੇ ਆਗੂ ਤੇ ਵਿਧਾਇਕ ਦਲ ਬਦਲੀ ਕਰਨਗੇ। ਭਾਰਤੀ ਜਨਤਾ ਪਾਰਟੀ ਪੰਜਾਬ 'ਚ ਨਸ਼ਾ ਅਤੇ ਅਪਰਾਧ ਮੁਕਤ ਪੰਜਾਬ ਬਣਾਉਣ ਦੇ ਵਾਅਦੇ ਨਾਲ ਚਾਰ ਯਾਤਰਾਵਾਂ ਕੱਢਣ ਜਾ ਰਹੀ। ਮਾਝਾ, ਮਾਲਵਾ ਤੇ ਦੁਆਬੇ ਤੋਂ ਨਿਕਲਣ ਵਾਲੀਆਂ ਇਹ ਯਾਤਰਾਵਾਂ ਭਾਜਪਾ ਦਾ ਭਵਿੱਖ ਵੀ ਤੈਅ ਕਰਨਗੀਆਂ।
ਭਾਜਪਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਇਹ ਯਾਤਰਾ ਸ਼ੁਰੂ ਕਰਨ ਤੇ ਵਿਚਾਰ ਕਰ ਰਹੀ ਹੈ। ਇਹ ਯਾਤਰਾਵਾਂ ਜਿੱਥੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਕੀਤੀਆਂ ਜਾਣਗੀਆਂ ਉੱਥੇ ਇਨ੍ਹਾਂ ਦੀ ਸਮਾਪਤੀ ਮੰਦਰਾਂ ਜਾ ਕੇ ਹੋਵੇਗੀ। ਇਸ ਤੋਂ ਬਾਅਦ ਜਲੰਧਰ 'ਚ ਇਕ ਵਿਸ਼ਾਲ ਕਾਨਫਰੰਸ ਕਾਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਇਸ ਕਾਨਫਰੰਸ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬੀਆਂ ਨੂੰ ਸੰਬੋਧਨ ਕਰਨ ਆਉਣਗੇ।
ਰਾਸ਼ਟਰੀ ਸਵੈ ਸੇਵਕ ਸੰਘ ਦੇ ਇਕ ਵੱਡੇ ਆਗੂ ਜਿਹੜੇ ਪੰਜਾਬ ਭਾਜਪਾ ਦੀ ਕਾਰਗੁਜ਼ਾਰੀ ਨੂੰ ਬਹੁਤ ਨੇੜੇ ਤੋਂ ਦੇਖ ਰਹੇ ਹਨ, ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ 15 ਵਿਧਾਇਕ ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 15 ਸਤੰਬਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ 'ਚ ਸਮੀਕਰਨ ਬਦਲ ਜਾਣਗੇ। ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ ਬਾਅਦ ਸਰਕਾਰ ਦੇ ਛੇ ਮਹੀਨਿਆਂ ਦਾ ਕਾਰਜਕਾਲ ਰਹਿ ਜਾਵੇਗਾ। ਇਸ ਤਰ੍ਹਾਂ ਕਿਸੇ ਵੀ ਵਿਧਾਇਕ ਤੇ ਦਲ ਬਦਲੀ ਸਮੇਤ ਹੋਰ ਕਿਸੇ ਤਰ੍ਹਾਂ ਦਾ ਕੋਈ ਕਾਨੂੰਨ ਲਾਗੂ ਨਹੀਂ ਹੋਵੇਗਾ ਤੇ ਨਾ ਹੀ ਸਰਕਾਰ ਕੋਈ ਕਾਰਵਾਈ ਕਰ ਸਕਦੀ ਹੈ।
ਭਾਜਪਾ ਆਗੂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਭਾਜਪਾ ਬਾਦਲ ਪਰਿਵਾਰ ਨੂੰ ਛੱਡ ਕੇ ਕਿਸੇ ਵੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਬਹੁਜਨ ਸਮਾਜ ਪਾਰਟੀ ਅੰਬੇਡਕਰ ਅਕਾਲੀ ਦਲ ਪੁਨਰ ਸੁਰਜੀਤ ਸਮੇਤ ਕਿਸੇ ਨਾਲ ਵੀ ਸਮਝੌਤਾ ਕਰਨ ਨੂੰ ਤਿਆਰ ਹੈ ਪਰ ਬਾਦਲ ਪਰਿਵਾਰ ਵਾਲੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।