ਬਿਕਰਮ ਮਜੀਠੀਆ ਸਣੇ ਦੋ ਹੋਰਾਂ ਨੇ ਜ਼ਮਾਨਤ ਅਰਜ਼ੀਆਂ ਕੀਤੀਆਂ ਦਾਇਰ, ਅਦਾਲਤ ਅੱਜ ਕਰੇਗੀ ਸੁਣਵਾਈ
ਉਨ੍ਹਾਂ ਕਿਹਾ ਕਿ ਅਦਾਲਤ ਨੇ ਦੋਵਾਂ ਅਰਜ਼ੀਆਂ 'ਤੇ ਸੁਣਵਾਈ ਬੁੱਧਵਾਰ ਲਈ ਨਿਰਧਾਰਤ ਕੀਤੀ ਹੈ। ਅਦਾਲਤ ਨੇ ਬਿਕਰਮ ਬਾਠ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਪੁਲਿਸ ਰਿਕਾਰਡ ਤਲਬ ਕੀਤਾ ਸੀ, ਪਰ ਕਿਸੇ ਕਾਰਨ ਕਰ ਕੇ ਪੁਲਿਸ ਮੰਗਲਵਾਰ ਨੂੰ ਰਿਕਾਰਡ ਪੇਸ਼ ਕਰਨ ’ਚ ਅਸਮਰਥ ਰਹੀ। ਦੋਵਾਂ ਅਰਜ਼ੀਆਂ 'ਤੇ ਸੁਣਵਾਈ ਹੁਣ ਬੁੱਧਵਾਰ ਨੂੰ ਹੋਵੇਗੀ।
Publish Date: Wed, 10 Jun 2026 08:56 AM (IST)
Updated Date: Wed, 10 Jun 2026 08:58 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਭਾਜਪਾ) ਸਰਕਾਰ ’ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਾਥੀ ਵਕੀਲ ਬਿਕਰਮ ਸਿੰਘ ਬਾਠ ਦੀਆਂ ਜ਼ਮਾਨਤ ਅਰਜ਼ੀਆਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਸ਼ਰਮਾ ਦੀ ਅਦਾਲਤ ’ਚ ਦਾਇਰ ਕੀਤੀਆਂ ਗਈਆਂ ਸਨ। ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰਦੀਪ ਸੈਣੀ ਇਸ ਮਾਮਲੇ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਦੋਵਾਂ ਅਰਜ਼ੀਆਂ 'ਤੇ ਸੁਣਵਾਈ ਬੁੱਧਵਾਰ ਲਈ ਨਿਰਧਾਰਤ ਕੀਤੀ ਹੈ। ਅਦਾਲਤ ਨੇ ਬਿਕਰਮ ਬਾਠ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਪੁਲਿਸ ਰਿਕਾਰਡ ਤਲਬ ਕੀਤਾ ਸੀ, ਪਰ ਕਿਸੇ ਕਾਰਨ ਕਰ ਕੇ ਪੁਲਿਸ ਮੰਗਲਵਾਰ ਨੂੰ ਰਿਕਾਰਡ ਪੇਸ਼ ਕਰਨ ’ਚ ਅਸਮਰਥ ਰਹੀ। ਦੋਵਾਂ ਅਰਜ਼ੀਆਂ 'ਤੇ ਸੁਣਵਾਈ ਹੁਣ ਬੁੱਧਵਾਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਪੰਜਾਹ ਤੋਂ ਵੱਧ ਸਾਥੀਆਂ 'ਤੇ ਜੋਬਨਪ੍ਰੀਤ ਸਿੰਘ ਨਾਮਕ ਇਕ ਮੁਲਜ਼ਮ ਨੂੰ ਪੁਲਿਸ ਹਿਰਾਸਤ ਤੋਂ ਛੁਡਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਇਸ ਸਬੰਧੀ ਸਾਬਕਾ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਜ਼ਬਰਦਸਤੀ ਥਾਣੇ ’ਚ ਦਾਖਲ ਹੋਣ, ਤਲਾਸ਼ੀ ਲੈਣ, ਐੱਸਆਈ ਦਾ ਮੋਬਾਈਲ ਫੋਨ ਖੋਹਣ ਅਤੇ ਪੁਲਿਸ ਦਸਤਾਵੇਜ਼ ਪਾੜਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਦੋਂ ਤੋਂ ਮਜੀਠੀਆ ਤੇ ਉਨ੍ਹਾਂ ਦੇ ਸਾਥੀ ਫ਼ਰਾਰ ਹਨ। ਹਾਲਾਂਕਿ ਹਾਈ ਕੋਰਟ ਨੇ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦੇ ਦਿੱਤਾ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।