ਮੁਹਾਲੀ ਅਦਾਲਤ ਪਹੁੰਚੇ ਬਿਕਰਮ ਸਿੰਘ ਮਜੀਠੀਆ; ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਹੋਈ ਪੇਸ਼ੀ
ਉਨ੍ਹਾਂ ਸਿੱਧੂ ਮੂਸੇਵਾਲੇ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਕਤ ਗਾਇਕ ਦੇ ਮਾਮਲੇ ਵਿੱਚ ਵੀ ਪੰਜਾਬ ਸਰਕਾਰ ਨੇ ਲਾਪਰਵਾਹੀ ਵਰਤੀ ਸੀ। ਉਸ ਦੀ ਸੁਰੱਖਿਆ ਹਟਾਈ ਜਾਣ ਕਾਰਨ ਉਸ 'ਤੇ ਹਮਲਾ ਹੋਇਆ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ। ਪੰਜਾਬ ਦੇ ਬਜਟ ਸੈਸ਼ਨ ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਸੂਬਾ 4 ਲੱਖ ਕਰੋੜ ਦਾ ਕਰਜਾਈ ਹੈ।
Publish Date: Sat, 07 Mar 2026 12:36 PM (IST)
Updated Date: Sat, 07 Mar 2026 12:43 PM (IST)

ਰਣਜੀਤ ਸਿੰਘ ਰਾਣਾ, ਐਸਏਐਸ ਨਗਰ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਆਪਣੀ ਹਾਜ਼ਰੀ ਲਗਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਮੁਹਾਲੀ ਅਦਾਲਤ ਵਿਖੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਵਕੀਲ ਡੀਐਸ ਸੋਬਤੀ ਵੀ ਹਾਜ਼ਰ ਰਹੇ । ਸੁਣਵਾਈ ਉਪਰੰਤ ਅਗਲੀ ਸੁਣਵਾਈ ਦੀ ਤਰੀਕ 18 ਅਪ੍ਰੈਲ ਤੈਅ ਹੋਈ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਏ ਦਿਨ ਗੋਲੀਆਂ ਚੱਲ ਰਹੀਆਂ ਹਨ ਇੱਕ ਤਾਜ਼ਾ ਘਟਨਾ ਬਾਰੇ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਇੱਕ ਕੌਂਸਲਰ 'ਤੇ ਗੋਲੀਆਂ ਚੱਲੀਆਂ ਹਨ ਜਦਕਿ ਉਸਨੂੰ ਪਹਿਲਾਂ ਸੁਰੱਖਿਆ ਦਿੱਤੀ ਗਈ ਸੀ ਸੁਰੱਖਿਆ ਦੇਣ ਦਾ ਮਤਲਬ ਇਹ ਹੈ ਕਿ ਉਸਨੂੰ ਖਤਰਾ ਸੀ। ਉਨ੍ਹਾਂ ਸਿੱਧੂ ਮੂਸੇਵਾਲੇ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਕਤ ਗਾਇਕ ਦੇ ਮਾਮਲੇ ਵਿੱਚ ਵੀ ਪੰਜਾਬ ਸਰਕਾਰ ਨੇ ਲਾਪਰਵਾਹੀ ਵਰਤੀ ਸੀ। ਉਸ ਦੀ ਸੁਰੱਖਿਆ ਹਟਾਈ ਜਾਣ ਕਾਰਨ ਉਸ 'ਤੇ ਹਮਲਾ ਹੋਇਆ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ। ਪੰਜਾਬ ਦੇ ਬਜਟ ਸੈਸ਼ਨ ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਸੂਬਾ 4 ਲੱਖ ਕਰੋੜ ਦਾ ਕਰਜਾਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਦਾਅਵਾ ਸੀ ਕਿ 20 ਹਜ਼ਾਰ ਕਰੋੜ ਸਾਲਾਨਾ ਮਾਈਨਿੰਗ 'ਚੋਂ ਕਮਾਈ ਹੋਵੇਗੀ। ਉਨ੍ਹਾਂ ਇਨ੍ਹਾਂ 4 ਸਾਲਾਂ ਵਿਚ 80 ਹਜ਼ਾਰ ਕਰੋੜ ਰੁਪਏ ਦਾ ਹਿਸਾਬ ਵੀ ਮੰਗਿਆ।