ਰਤਵਾੜਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ
ਰਤਵਾੜਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ
Publish Date: Sat, 31 Jan 2026 06:40 PM (IST)
Updated Date: Sat, 31 Jan 2026 06:43 PM (IST)
ਗੁਰਪ੍ਰੀਤ ਸਿੰਘ ਮਨੀ ਸੁਮਨ, ਪੰਜਾਬੀ ਜਾਗਰਣ, ਮੁੱਲਾਂਪੁਰ ਗਰੀਬਦਾਸ : ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼-ਦਿਹਾੜਾ ਪ੍ਰੇਮ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ। ਸਕੂਲ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਗੁਰੂ ਸਾਹਿਬ ਜੀ ਦੇ ਵਿਲੱਖਣ -ਜੀਵਨ ਅਤੇ ਲਵਲੀਨ ਕੌਰ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸਾਰਿਆਂ ਨੂੰ ਜਾਣੂ ਕਰਵਾਇਆ। ਵਿਦਿਆਰਥੀਆਂ ਦੁਆਰਾ ਰਸ-ਭਿੰਨਾ ਕੀਰਤਨ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਭਗਤ ਰਵਿਦਾਸ ਜੀ ਦੇ ਸਮੁੱਚੇ ਜੀਵਨ ਤੋਂ ਸੇਧ ਲੈ ਕੇ ਉਨ੍ਹਾਂ ਦੇ ਦੱਸੇ ਰਸਤੇ ਤੇ ਚੱਲਣ ਲਈ ਪ੍ਰੇਰਿਆ। ਟਰੱਸਟ ਦੇ ਮੁਖੀ ਸੰਤ ਬਾਬਾ ਲਖਬੀਰ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਅਤੇ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਸੇਧ ਲੈ ਕੇ ਦਇਆ, ਭਾਵਨਾ ਅਤੇ ਲੋੜਵੰਦਾਂ ਦੀ ਮੱਦਦ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਧਾਰਨ ਕਰਨ ਲਈ ਉਤਸ਼ਾਹਤ ਕੀਤਾ।