ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Mon, 05 Jan 2026 07:14 PM (IST)
Updated Date: Mon, 05 Jan 2026 07:17 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਰਵਿਦਾਸ ਭਵਨ ਫੇਜ਼ 7 ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭਾ ਦੇ ਪ੍ਰੈੱਸ ਸਕੱਤਰ ਡੀਪੀ ਹੁਸ਼ਿਆਰਪੁਰੀ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਹਰਭਜਨ ਸਿੰਘ ਅਤੇ ਜਥੇ ਵੱਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਗੁਰੂ ਘਰ ਦੇ ਜਥੇ ਮਾਤਾ ਕਲਸੀ ਇਸਤਰੀ ਵੈੱਲਫੇਅਰ ਅਤੇ ਸਤਿਸੰਗ ਸੁਸਾਇਟੀ ਵੱਲੋਂ ਵੀ ਗੁਰਬਾਣੀ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਹਰਬੰਸ ਲਾਲ ਮੈਹਮੀ ਮੀਤ ਪ੍ਰਧਾਨ, ਜੇਆਰ ਕਾਹਲ, ਡੀਆਰ ਪਾਲ, ਪੀਆਰ ਮਾਨ ਅਤੇ ਪੀਤਮ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਿਊਂਸੀਪਲ ਕੌਂਸਲਰ ਪਰਮਜੀਤ ਸਿੰਘ ਹੈਪੀ ਅਤੇ ਅਨੁਰਾਧਾ ਅਨੰਦ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ ਗਈ। ਸਟੇਜ ਦਾ ਸੰਚਾਲਨ ਸਭਾ ਦੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਨੇ ਕੀਤਾ। ਸਮਾਗਮ ਦੀ ਸਮਾਪਤੀ ’ਤੇ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਗਿਆ।