
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਫਬੀਆਈ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਭਾਰਤ ਦੇ ਪੰਜਾਬ ਸੂਬੇ ’ਚ ਸ਼ੁਰੂ ਹੋਇਆ ਤੇ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਤੇ ਹੋਰਨਾਂ ਥਾਵਾਂ ’ਤੇ ਸਰਗਰਮ ਹੈ। ਕਮਲ ਦੇ ਖ਼ਿਲਾਫ਼ ਜਬਰਨ ਵਸੂਲੀ ਰਾਹੀਂ ਵਪਾਰ ਰਾਹੀਂ ਰੁਕਾਵਟ ਪਾਉਣ ਦੀ ਸਾਜ਼ਿਸ਼ ਦਾਦੋਸ਼ ਲੱਗਣ ਤੋਂ ਬਾਅਦ ਇਕ ਜੁਲਾਈ ਨੂੰ ਕੋਰਟ ਨੇ ਗ੍ਰਿਫ਼ਤਾਰੀ ਦਾ ਵਾਰੰਟ ਜਾਰੀ ਕੀਤਾ ਸੀ।

ਵਾਸ਼ਿੰਗਟਨ (ਪੀਟੀਆਈ) : ਅਮਰੀਕੀ ਜਾਂਚ ਏਜੰਸੀ ਐੱਫਬੀਆਈ ਭਾਰਤੀ ਨਾਗਰਿਕ ਕਮਲ ਦੀ ਭਾਲ ਕਰ ਰਹੀ ਹੈ, ਜਿਸ ’ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲ ਕੇ ਅੰਤਰਰਾਸ਼ਟਰੀ ਅਪਰਾਧ ’ਚ ਸ਼ਾਮਲ ਹੋਣ ਦਾ ਦੋਸ਼ ਹੈ। ਐੱਫਬੀਆਈ ਨੇ ਵੀਰਵਾਰ ਨੂੰ ਕਿਹਾ ਕਿ ਕਮਲ ਨੂੰ ਇਕ ਅਜਿਹੇ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ’ਚ ਸ਼ਾਮਲ ਹੋਣ ਲਈ ਲੁੜੀਂਦਾ ਮੰਨਿਆ ਜਾ ਰਿਹਾ ਹੈ, ਜੋ ਜਬਰਨ ਵਸੂਲੀ ਰਾਹੀਂ ਵਪਾਰ ’ਚ ਰੁਕਾਵਟ ਪਾਉਣ ਦੀ ਸਾਜ਼ਿਸ਼ ’ਚ ਸ਼ਾਮਲ ਹੈ।
ਐੱਫਬੀਆਈ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਭਾਰਤ ਦੇ ਪੰਜਾਬ ਸੂਬੇ ’ਚ ਸ਼ੁਰੂ ਹੋਇਆ ਤੇ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਤੇ ਹੋਰਨਾਂ ਥਾਵਾਂ ’ਤੇ ਸਰਗਰਮ ਹੈ। ਕਮਲ ਦੇ ਖ਼ਿਲਾਫ਼ ਜਬਰਨ ਵਸੂਲੀ ਰਾਹੀਂ ਵਪਾਰ ਰਾਹੀਂ ਰੁਕਾਵਟ ਪਾਉਣ ਦੀ ਸਾਜ਼ਿਸ਼ ਦਾਦੋਸ਼ ਲੱਗਣ ਤੋਂ ਬਾਅਦ ਇਕ ਜੁਲਾਈ ਨੂੰ ਕੋਰਟ ਨੇ ਗ੍ਰਿਫ਼ਤਾਰੀ ਦਾ ਵਾਰੰਟ ਜਾਰੀ ਕੀਤਾ ਸੀ। ਐੱਫਬੀਆਈ ਨੇ ਕਿਹਾ ਕਿ ਜੇ ਤੁਹਾਡੇ ਕੋਲ ਇਸ ਮਾਮਲੇ ਨਾਲ ਜੁੜੀ ਕੋਈ ਜਾਣਕਾਰੀ ਹੈ ਤਾਂ ਕਿਰਪਾ ਕਰਕੇ ਆਪਣੇ ਸਥਾਨਕ ਐੱਫਬੀਆਈ ਆਫਿਸ, ਨਜ਼ਦੀਕੀ ਅਮਰੀਕੀ ਦੂਤਘਰ ਜਾਂ ਵਣਜ ਦੂਤਘਰ ਨਾਲ ਸੰਪਰਕ ਕਰੋ। ਐੱਫਬੀਆਈ ਨੇ ਸੰਗਠਤ ਅਪਰਾਧ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ ਤੇ ਪਿਛਲੇ ਕਈ ਮਹੀਨਿਆਂ ’ਚ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਕਈ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।