ਰਵਨੀਤ ਬਿੱਟੂ ਦੇ ਬਿਆਨ ਨੇ ਗਰਮਾਈ ਪੰਜਾਬ ਦੀ ਸਿਆਸਤ: ਹਲਕਿਆਂ 'ਚ ਚਰਚਾਵਾਂ ਦਾ ਬਾਜ਼ਾਰ ਗਰਮ!
ਨਗਰ ਕੌਂਸਲ ਚੋਣਾਂ ਦੇ ਪ੍ਰਚਾਰ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਲਕਾ ਡੇਰਾਬੱਸੀ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਕਈ ਚੋਣ ਇਕੱਠਾਂ ਨੂੰ ਸੰਬੋਧਨ ਕੀਤਾ। ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਹੋਏ ਇਨ੍ਹਾਂ ਸਮਾਗਮਾਂ ਵਿਚ ਬਿੱਟੂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਂਦਿਆਂ ਭਾਜਪਾ ਉਮੀਦਵਾਰਾਂ ਲਈ ਸਮਰਥਨ ਦੀ ਅਪੀਲ ਕੀਤੀ।
Publish Date: Sun, 24 May 2026 11:46 AM (IST)
Updated Date: Sun, 24 May 2026 11:51 AM (IST)

ਜੇਐੱਸ ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ। ਨਗਰ ਕੌਂਸਲ ਚੋਣਾਂ ਦੇ ਪ੍ਰਚਾਰ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਲਕਾ ਡੇਰਾਬੱਸੀ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਕਈ ਚੋਣ ਇਕੱਠਾਂ ਨੂੰ ਸੰਬੋਧਨ ਕੀਤਾ। ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਹੋਏ ਇਨ੍ਹਾਂ ਸਮਾਗਮਾਂ ਵਿਚ ਬਿੱਟੂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਂਦਿਆਂ ਭਾਜਪਾ ਉਮੀਦਵਾਰਾਂ ਲਈ ਸਮਰਥਨ ਦੀ ਅਪੀਲ ਕੀਤੀ।
ਵਾਰਡ ਨੰ. 13 ਤੋਂ ਹਰਜੀਤ ਸਿੰਘ ਮਿੰਟਾ, ਵਾਰਡ ਨੰ. 14 ਤੋਂ ਸਵਰਨ ਕੌਰ ਅਤੇ ਵਾਰਡ ਨੰ. 5 ਤੋਂ ਨੇਹਾ ਸ਼ਰਮਾ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਬਿੱਟੂ ਨੇ ਸੈਣੀ ਪਰਿਵਾਰ ਨਾਲ ਆਪਣੇ ਪਰਿਵਾਰਕ ਸਬੰਧਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਮੇਂ ਤੋਂ ਸੈਣੀ ਪਰਿਵਾਰ ਜਨਸੇਵਾ ਨਾਲ ਜੁੜਿਆ ਹੋਇਆ ਹੈ।
ਆਪਣੇ ਸੰਬੋਧਨ ਦੌਰਾਨ ਬਿੱਟੂ ਨੇ ਕਿਹਾ ਕਿ ਭਾਜਪਾ ਨੇ ਹਰਿਆਣਾ ਵਿਚ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਕੇ ਸੈਣੀ ਭਾਈਚਾਰੇ ਨੂੰ ਮਾਣ ਦਿੱਤਾ ਹੈ ਅਤੇ “ਹੁਣ ਡੇਰਾਬੱਸੀ ਦੀ ਵਾਰੀ ਹੈ।” ਉਨ੍ਹਾਂ ਦੇ ਇਸ ਬਿਆਨ ਨੂੰ ਸਥਾਨਕ ਸਿਆਸੀ ਹਲਕਿਆਂ ਵਿਚ ਭਵਿੱਖੀ ਸਿਆਸੀ ਸੰਕੇਤਾਂ ਵਜੋਂ ਦੇਖਿਆ ਜਾ ਰਿਹਾ ਹੈ।
ਗੁਰਦਰਸ਼ਨ ਸਿੰਘ ਸੈਣੀ ਅਤੇ ਹਰਦੀਪ ਸਿੰਘ ਸੈਣੀ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਉਤਸ਼ਾਹ ਭਾਜਪਾ ਦੇ ਹੱਕ ਵਿਚ ਨਜ਼ਰ ਆ ਰਿਹਾ ਹੈ ਅਤੇ ਪਾਰਟੀ ਚੋਣ ਮੈਦਾਨ ਵਿੱਚ ਮਜ਼ਬੂਤੀ ਨਾਲ ਉਤਰੀ ਹੈ। ਸਮਾਗਮ ਦੌਰਾਨ ਕੇਂਦਰੀ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।