ਆਭਾ ਬਾਂਸਲ ਨੂੰ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਥਾਪਿਆ ਸਮਾਜ ਸੇਵੀ ਆਭਾ ਬਾਂਸਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ
Publish Date: Sat, 12 Sep 2026 08:03 PM (IST)
Updated Date: Sun, 13 Sep 2026 04:06 AM (IST)
ਜ਼ਰੂਰੀ ਨੋਟ: ਇਸ਼ਤਿਹਾਰੀ ਪਾਰਟੀ)--------- ਫੋਟੋ ਕੈਪਸ਼ਨ: ਭਾਜਪਾ ਆਗੂ ਆਭਾ ਬਾਂਸਲ। 20ਪੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਕਈ ਨਵੀਂ ਨਿਯੁਕਤੀਆਂ ਕੀਤੀਆਂ ਹਨ। ਅਮੈਯ ਫਾਊਂਡੇਸ਼ਨ ਦੀ ਚੇਅਰਪਰਸਨ ਤੇ ਸਮਾਜ ਸੇਵੀ ਆਭਾ ਬਾਂਸਲ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਹਾਈ ਕਮਾਨ ਨੇ ਆਭਾ ਬਾਂਸਲ ਨੂੰ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਥਾਪਿਆ ਗਿਆ ਹੈ। ਸੀਨੀਅਰ ਲੀਡਰਸ਼ਿਪ ਵੱਲੋਂ ਮੁਹਾਲੀ ਜ਼ਿਲ੍ਹੇ ਤੋਂ ਇਸ ਅਹਿਮ ਅਹੁਦੇ ਲਈ ਚੁਣੀ ਜਾਣ ਵਾਲੀ ਉਹ ਇਕਲੌਤੀ ਮਹਿਲਾ ਆਗੂ ਹਨ, ਇਸ ਫ਼ੈਸਲੇ ਨਾਲ ਉਨ੍ਹਾਂ ਦਾ ਪਾਰਟੀ ਅੰਦਰ ਸਿਆਸੀ ਕੱਦ ਹੋਰ ਉੱਚਾ ਹੋਇਆ ਹੈ। ਆਪਣੀ ਇਸ ਨਵੀਂ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਭਾ ਬਾਂਸਲ ਨੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਸਮੇਤ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਮਹਿਲਾਵਾਂ ਦੀ ਭੂਮਿਕਾ ਅਹਿਮ ਹੋਵੇਗੀ ਤੇ ਪੰਜਾਬ ਸਰਕਾਰ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਮਹਿਲਾ ਮੋਰਚਾ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਨਵੀਆਂ ਵੋਟਾਂ ਬਣਾਉਣ ਲਈ ਸਕੂਲਾਂ, ਕਾਲਜਾਂ ਅਤੇ ਯੂਨੀਵਰਿਸਟੀਆਂ ਵਿਚ ਜਾ ਕੇ ਵਿਦਿਆਰਥੀ ਵਰਗ ਨਾਲ ਤਾਲਮੇਲ ਵਧਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਭਾਜਪਾ ਦੇ ਲੋਕਪੱਖੀ ਏਜੰਡੇ ਤੋਂ ਜਾਣੂ ਕਰਵਾ ਕੇ ਪਾਰਟੀ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ।