- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਨੂ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਦੇ ਸਭ ਤੋਂ ਇਮਾਨਦਾਰ ਮੁੱਖ ਮੰਤਰੀ ਖ਼ਿਲਾਫ਼ ਕੁਝ ਨਹੀਂ ਲੱਭ ਸਕੀ, ਇਸ ਲਈ ਕੇਂਦਰੀ ਏਜੰਸੀਆਂ ਰਾਹੀਂ ਨਿਸ਼ਾਨਾ ਬਣਾਇਆਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਮੇਤ ਚੋਣਾਂ ਵਾਲੇ ਸੂਬਿਆਂ ’ਚ ਵੀ ਕੇਂਦਰੀ ਏਜੰਸੀਆਂ ਦੀ ਇਸੇ ਤਰ੍ਹਾਂ ਵਰਤੋਂ ਕੀਤੀ ਗਈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਭਾਜਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਸੀ ਤੌਰ ’ਤੇ ਮੁਕਾਬਲਾ ਕਰਨ ’ਚ ਅਸਮਰੱਥ ਹੈ, ਇਸ ਲਈ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਪਿਛਲੇ ਦਰਵਾਜ਼ੇ ਦੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਰਕਾਰ ਦੀ ਟੀਮ ਖ਼ਿਲਾਫ਼ ਸੀਬੀਆਈ ਤੇ ਈਡੀ ਦੀ ਕਾਰਵਾਈ ਵੀ ਇਸੇ ਪੈਟਰਨ ਦਾ ਹਿੱਸਾ ਹੈ।
ਪੰਨੂ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਦੇ ਸਭ ਤੋਂ ਇਮਾਨਦਾਰ ਮੁੱਖ ਮੰਤਰੀ ਖ਼ਿਲਾਫ਼ ਕੁਝ ਨਹੀਂ ਲੱਭ ਸਕੀ, ਇਸ ਲਈ ਕੇਂਦਰੀ ਏਜੰਸੀਆਂ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਮੇਤ ਚੋਣਾਂ ਵਾਲੇ ਸੂਬਿਆਂ ’ਚ ਵੀ ਕੇਂਦਰੀ ਏਜੰਸੀਆਂ ਦੀ ਇਸੇ ਤਰ੍ਹਾਂ ਵਰਤੋਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਕੰਮਾਂ ’ਚ ਰੁਕਾਵਟਾਂ ਪਾਉਣ ਦੇ ਬਾਵਜੂਦ ਮਾਨ ਸਰਕਾਰ ਲੋਕਾਂ ਤੱਕ ਭਲਾਈ ਸਕੀਮਾਂ ਪਹੁੰਚਾ ਰਹੀ ਹੈ। ਉਨ੍ਹਾਂ ਮੁਤਾਬਕ 600 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਅਤੇ ਮਹਿਲਾਵਾਂ ਦੇ ਖਾਤਿਆਂ ’ਚ ਵਿੱਤੀ ਸਹਾਇਤਾ ਦੇਣ ਵਰਗੇ ਕੰਮ ਜਾਰੀ ਹਨ।
ਪੰਨੂ ਨੇ ਦੋਸ਼ ਲਾਇਆ ਕਿ ਕੇਂਦਰ ਨੇ ਪੰਜਾਬ ਦੇ ਫੰਡ, ਜਿਨ੍ਹਾਂ ’ਚ ਹੜ੍ਹ ਰਾਹਤ ਨਾਲ ਸਬੰਧਤ ਫੰਡ ਵੀ ਸ਼ਾਮਲ ਹਨ, ਰੋਕੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਆਪਣੇ ਸਰੋਤਾਂ ਦਾ ਪ੍ਰਬੰਧ ਕਰਕੇ ਲੋਕ-ਭਲਾਈ ਦੇ ਕੰਮ ਜਾਰੀ ਰੱਖੇ ਹਨ।
ਉਧਰ, ਕੈਬਨਿਟ ਮੰਤਰੀ ਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ।
ਭਾਜਪਾ ਸੀਐੱਮ ਮਾਨ ਦਾ ਮੁਕਾਬਲਾ ਨਹੀਂ ਕਰ ਸਕਦੀ : ਪੰਨੂ
-‘ਆਪ’ ਦੇ ਮੀਡੀਆ ਇੰਚਾਰਜ ਨੇ ਕਿਹਾ, ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਰਾਹੀਂ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ