- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿੱਲੋਂ ਨੇ ਦਿੜ੍ਹਬਾ ਖੇਤਰ ਦੇ ਇੱਕ ਹੋਰ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਵਿਅਕਤੀ ਨੇ ਨਸ਼ਿਆਂ ਨੂੰ ਰੋਕਣ ਦੀ ਮੰਗ ਕੀਤੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਉਸ ਵਿਅਕਤੀ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ ਗਈ ਅਤੇ ਉਸ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਇਸ ਵਿਅਕਤੀ ਨੇ ਆਪਣੇ ਬਿਆਨ ਵਿੱਚ ਕੁਝ ਲੋਕਾਂ ਦੇ ਨਾਮ ਲਏ ਹਨ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਜੈ ਸਿੰਘ ਛਿੱਬਰ, ਚੰਡੀਗੜ੍ਹ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਦੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਹਾਲੀਆ ਘਟਨਾਵਾਂ ਸਬੰਧੀ ਮੰਗ ਪੱਤਰ ਸੌਂਪਿਆ। ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨਾਲ ਨਜਿੱਠਣ ਵਿੱਚ ਨਾਕਾਮ ਰਹਿਣ ਦਾ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫੇ ਦੀ ਮੰਗ ਕੀਤੀ।
ਢਿੱਲੋਂ ਨੇ ਕਿਹਾ ਕਿ ਭਾਜਪਾ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਪ੍ਰਕੋਪ ਦਾ ਮੁੱਦਾ ਲਗਾਤਾਰ ਉਠਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ਤੋਂ ਪਹਿਲਾਂ ਤਿੰਨ ਮਹੀਨਿਆਂ ਵਿੱਚ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਦਾ ਦਾਅਵਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ।
ਭਾਜਪਾ ਪ੍ਰਧਾਨ ਨੇ ਦੋਸ਼ ਲਗਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਵੀ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਰੂਰ ਜ਼ਿਲ੍ਹੇ ਦੀ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਨਸ਼ਿਆਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਇੱਕ ਵਿਅਕਤੀ ਨਾਲ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਹ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਢਿੱਲੋਂ ਨੇ ਦਿੜ੍ਹਬਾ ਖੇਤਰ ਦੇ ਇੱਕ ਹੋਰ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਵਿਅਕਤੀ ਨੇ ਨਸ਼ਿਆਂ ਨੂੰ ਰੋਕਣ ਦੀ ਮੰਗ ਕੀਤੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਉਸ ਵਿਅਕਤੀ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ ਗਈ ਅਤੇ ਉਸ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਇਸ ਵਿਅਕਤੀ ਨੇ ਆਪਣੇ ਬਿਆਨ ਵਿੱਚ ਕੁਝ ਲੋਕਾਂ ਦੇ ਨਾਮ ਲਏ ਹਨ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਕਈ ਪਰਿਵਾਰਾਂ ਨੇ ਆਪਣੇ ਨੌਜਵਾਨ ਪੁੱਤਰ ਗੁਆਏ ਹਨ। ਢਿੱਲੋਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਸਰਕਾਰ ਨੂੰ ਇਸ ਲਈ ਜਵਾਬਦੇਹ ਹੋਣਾ ਚਾਹੀਦਾ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਵਫਦ ਨੇ ਰਾਜਪਾਲ ਕੋਲ ਮੰਗ ਰੱਖੀ ਹੈ ਕਿ ਹਾਲੀਆ ਮਾਮਲਿਆਂ ਅਤੇ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦੀ ਜਾਂਚ ’ਤੇ ਭਰੋਸਾ ਨਹੀਂ ਹੈ, ਇਸ ਲਈ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣਾ ਜ਼ਰੂਰੀ ਹੈ।
ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਆਪਣੀ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ ਅਤੇ ਇਸ ਨੈਤਿਕ ਜ਼ਿੰਮੇਵਾਰੀ ਨੂੰ ਸਵੀਕਾਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫਾ ਦੇਣਾ ਚਾਹੀਦਾ ਹੈ।