- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੀਮਾ ਨੇ ਕਿਹਾ ਕਿ ਅਦਾਕਾਰ ਜੈਕੀ ਸ਼ਰਾਫ ਦੇ ਪੁੱਤਰ ਟਾਈਗਰ ਸ਼ਰਾਫ ’ਤੇ ਹਮਲਾ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇਸ਼ ਵਿੱਚ ਗੈਂਗਸਟਰਵਾਦ ਦੀ ਰਾਜਨੀਤੀ ਕਰ ਰਹੀ ਹੈ।

ਜੈ ਸਿੰਘ ਛਿੱਬਰ, ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ’ਤੇ ਗੰਭੀਰ ਦੋਸ਼ ਲਗਾਏ ਹਨ। ਚੀਮਾ ਨੇ ਦੋਸ਼ ਲਾਇਆ ਕਿ ਭਾਜਪਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਰੱਖ ਰਹੀ ਹੈ ਅਤੇ ਦੇਸ਼ ਵਿੱਚ ਗੈਂਗਸਟਰਵਾਦ ਦੀ ਰਾਜਨੀਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਚੀਮਾ ਨੇ ਕਿਹਾ ਕਿ ਅਦਾਕਾਰ ਜੈਕੀ ਸ਼ਰਾਫ ਦੇ ਪੁੱਤਰ ਟਾਈਗਰ ਸ਼ਰਾਫ ’ਤੇ ਹਮਲਾ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇਸ਼ ਵਿੱਚ ਗੈਂਗਸਟਰਵਾਦ ਦੀ ਰਾਜਨੀਤੀ ਕਰ ਰਹੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਟਾਈਗਰ ਸ਼ਰਾਫ ’ਤੇ ਗੋਲੀਆਂ ਚਲਾਉਣ ਵਾਲਿਆਂ ਦੇ ਨਾਂ ਹਰਿਆਣਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਗੈਂਗਸਟਰਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਜਵਾਬ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਣਾ ਚਾਹੀਦਾ ਹੈ।
ਚੀਮਾ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਖ਼ਿਲਾਫ਼ ਬੋਲਣ ਵਾਲਿਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ ਅਤੇ ਉਨ੍ਹਾਂ ’ਤੇ ਹਮਲੇ ਕੀਤੇ ਜਾ ਰਹੇ ਹਨ।
ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ਬਣਾਈ ਕਮੇਟੀ
ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਬਾਰੇ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਹੈ। ਇਸ ਸਬੰਧੀ ਤਿੰਨ ਸੀਨੀਅਰ ਆਈਏਐੱਸ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਹੱਲ ਗੱਲਬਾਤ ਰਾਹੀਂ ਹੀ ਕੱਢਿਆ ਜਾਣਾ ਚਾਹੀਦਾ ਹੈ। ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਅੱਜ ਵਿਦੇਸ਼ ਦੌਰੇ ਤੋਂ ਵਾਪਸ ਪਰਤ ਰਹੇ ਹਨ।