- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਨੀਤਕ ਮਤਭੇਦ ਅਤੇ ਆਲੋਚਨਾ ਲੋਕਤੰਤਰ ਦਾ ਹਿੱਸਾ ਹਨ ਪਰ ਹਿੰਸਾ ਨੂੰ ਕਿਸੇ ਵੀ ਸਥਿਤੀ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਆਰ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀ ਭਾਈਚਾਰਾ ਪਹਿਲਾਂ ਹੀ ਹਿੰਸਾ ਅਤੇ ਅੱਤਵਾਦ ਦੇ ਦੌਰ ਦਾ ਡੂੰਘਾ ਦਰਦ ਹੰਢਾ ਚੁੱਕਾ ਹੈ।

ਪੰਜਾਬੀ ਜਾਗਰਣ, ਚੰਡੀਗੜ੍ਹ। ਭਾਜਪਾ ਬੁਲਾਰੇ ਆਰ.ਪੀ. ਸਿੰਘ ਨੇ ਨਾਂਦੇੜ ’ਚ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਮਾਜ ’ਚ ਹਿੰਸਾ ਲਈ ਕੋਈ ਥਾਂ ਨਹੀਂ ਹੈ।
I strongly condemn the attack on S. Sukhbir Singh Badal Ji in Nanded. Such an act of violence is completely unacceptable and has no place whatsoever in a democratic society. Political differences and disagreements are a natural part of democracy, but resorting to violence can…
— RP Singh National Spokesperson BJP (@rpsinghkhalsa) August 13, 2026
ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ। ਇਹ ਘਟਨਾ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੇ ਹੱਥ 'ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਸਮੇਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨਾਲ ਮੌਜੂਦ ਸਨ। ਹਮਲੇ ਤੋਂ ਬਾਅਦ ਮੌਕੇ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ।