- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਭਾ ਨੇ ਸੁਨੀਲ ਜਾਖੜ ਨੂੰ ਮੁਹਾਲੀ ’ਚ ਭਾਜਪਾ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਸੰਗਠਨ ਦੀਆਂ ਗਤੀਵਿਧੀਆਂ ਤੇ ਇਲਾਕੇ ’ਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਤੇ ਨਗਰ ਨਿਗਮ ਮੁਹਾਲੀ ਦੇ ਵਾਰਡ ਨੰ. 41 ਤੋਂ ਭਾਜਪਾ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਵੱਲੋਂ ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਤੇ ਸੀਨੀਅਰ ਆਗੂ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਇਸ ਮੌਕੇ ਹਰਦੇਵ ਸਿੰਘ ਉੱਭਾ ਨੇ ਸੁਨੀਲ ਜਾਖੜ ਨੂੰ ਮੁਹਾਲੀ ’ਚ ਭਾਜਪਾ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਸੰਗਠਨ ਦੀਆਂ ਗਤੀਵਿਧੀਆਂ, ਪਾਰਟੀ ਵਰਕਰਾਂ ਦੀ ਭੂਮਿਕਾ ਤੇ ਇਲਾਕੇ ’ਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।
ਮੁਲਾਕਾਤ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਹਾਲੀ ’ਚ ਭਾਜਪਾ ਸੰਗਠਨ ਦਾ ਵਿਸਥਾਰ ਕਰਨ, ਜ਼ਮੀਨੀ ਪੱਧਰ 'ਤੇ ਪਾਰਟੀ ਦੀ ਸਰਗਰਮੀ ਵਧਾਉਣ, ਵਰਕਰਾਂ ਨੂੰ ਇਕਜੁੱਟ ਕਰਨ ਤੇ ਆਮ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਰਗੇ ਅਹਿਮ ਮੁੱਦਿਆਂ 'ਤੇ ਚਰਚਾ ਹੋਈ।
ਇਸ ਮੌਕੇ ਉੱਭਾ ਤੇ ਗੁਰਪ੍ਰੀਤ ਕੌਰ ਉੱਭਾ ਨੇ ਸੁਨੀਲ ਜਾਖੜ ਦੇ ਸਿਆਸੀ ਤਜਰਬੇ ਤੇ ਸੰਗਠਨਾਤਮਕ ਮਾਰਗਦਰਸ਼ਨ ਨੂੰ ਬੇਹੱਦ ਮਹੱਤਵਪੂਰਨ ਦੱਸਦਿਆਂ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਉੱਭਾ ਨੇ ਕਿਹਾ ਕਿ ਸੁਨੀਲ ਜਾਖੜ ਦਾ ਸਿਆਸੀ ਤਜਰਬਾ, ਸੰਗਠਨ ਪ੍ਰਤੀ ਸਮਰਪਣ ਤੇ ਮਾਰਗਦਰਸ਼ਨ ਪਾਰਟੀ ਦੇ ਵਰਕਰਾਂ ਲਈ ਪ੍ਰੇਰਨਾ ਸਰੋਤ ਹੈ। ਇਸ ਮੁਲਾਕਾਤ ਦੌਰਾਨ ਮਿਲੇ ਕੀਮਤੀ ਸੁਝਾਅ ਮੁਹਾਲੀ ’ਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ’ਚ ਸਹਾਈ ਹੋਣਗੇ।
ਉਨ੍ਹਾਂ ਨੇ ਸੁਨੀਲ ਜਾਖੜ ਵੱਲੋਂ ਆਪਣਾ ਕੀਮਤੀ ਸਮਾਂ ਦੇਣ, ਮਾਰਗਦਰਸ਼ਨ ਕਰਨ ਤੇ ਪਿਆਰ ਭਰਿਆ ਆਸ਼ੀਰਵਾਦ ਦੇਣ ਲਈ ਦਿਲੋਂ ਧੰਨਵਾਦ ਤੇ ਆਭਾਰ ਪ੍ਰਗਟ ਕੀਤਾ। ਉੱਭਾ ਨੇ ਕਿਹਾ ਕਿ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਮੁਹਾਲੀ ’ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।