ਭਾਜਪਾ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਭਾਜਪਾ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
Publish Date: Wed, 09 Sep 2026 08:54 PM (IST)
Updated Date: Wed, 09 Sep 2026 08:55 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਸੀਨੀਅਰ ਭਾਜਪਾ ਆਗੂ ਤੇ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਐੱਸਐੱਮਐੱਸ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਾਲੜੂ ਵਿਖੇ ਭਾਜਪਾ ਵਰਕਰਾਂ ਵੱਲੋਂ ਗੁਲਜ਼ਾਰ ਸਿੰਘ ਅਤੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਏ ਕਥਿਤ ਅੱਤਿਆਚਾਰ ਦੇ ਵਿਰੋਧ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਵਰਕਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਤੋਂ ਸਵਾਲ ਪੁੱਛੇ ਜਾਣ ਤੋਂ ਬਾਅਦ ਉਨ੍ਹਾਂ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਸਰਕਾਰ ਤੋਂ ਸਵਾਲ ਪੁੱਛਣ ਅਤੇ ਆਪਣੀ ਗੱਲ ਰੱਖਣ ਦਾ ਹੱਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਾ ਘਟਣ ਦੀ ਬਜਾਏ ਵੱਧਦਾ ਹੀ ਜਾ ਰਿਹਾ ਹੈ, ਜੋ ਪੰਜਾਬੀਆਂ ਲਈ ਇਕ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਸੰਜੂ ਮੰਡਲ ਪ੍ਰਧਾਨ, ਓਮਵੀਰ ਰਾਣਾ, ਰਾਜਪਾਲ ਰਾਣਾ, ਲਾਭ ਸਿੰਘ ਜੌਲਾ, ਮਨਪ੍ਰੀਤ ਸਿੰਘ ਸਮਗੌਲੀ, ਸਤੀਸ਼ ਕੁਮਾਰ ਜੌਲਾ, ਰਮਨ ਸਮਗੌਲੀ, ਸੌਰਭ ਦੱਪਰ, ਮਲਕੀਤ, ਕੁਲਦੀਪ, ਰਾਜੀਵ ਸ਼ਰਮਾ, ਨਵੀਨ ਸ਼ਰਮਾ, ਸਤਬੀਰ ਰਾਣਾ, ਮਹੀਪਾਲ ਫ਼ੌਜੀ ਅਤੇ ਪ੍ਰਿੰਸ ਕੁਮਾਰ ਸਮੇਤ ਹੋਰ ਵਰਕਰ ਹਾਜ਼ਰ ਸਨ।