- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿੱਲੋਂ ਨੇ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਕਤਲ, ਫਿਰੌਤੀ, ਗੋਲੀਬਾਰੀ, ਤਲਵਾਰਾਂ ਨਾਲ ਹਮਲੇ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਰੋਜ਼ਾਨਾ ਔਸਤਨ 8 ਤੋਂ 10 ਕਤਲ ਅਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ।

ਸਟੇਟ ਬਿਊਰੋ, ਚੰਡੀਗੜ੍ਹ : ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਢਿੱਲੋਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ‘ਬਦਲਾਅ’ ਦੇ ਦਾਅਵਿਆਂ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਜਦਕਿ ਸਰਕਾਰ ਪੰਜਾਬ ਨੂੰ ਉਸ ਦੇ ਹਾਲ 'ਤੇ ਛੱਡ ਕੇ ਬੈਠੀ ਹੈ।
ਢਿੱਲੋਂ ਨੇ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਕਤਲ, ਫਿਰੌਤੀ, ਗੋਲੀਬਾਰੀ, ਤਲਵਾਰਾਂ ਨਾਲ ਹਮਲੇ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਰੋਜ਼ਾਨਾ ਔਸਤਨ 8 ਤੋਂ 10 ਕਤਲ ਅਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਮੌਜੂਦਗੀ ਕਾਰਨ ਸੂਬੇ ਨੂੰ ਕੋਈ ਸੰਭਾਲਣ ਵਾਲਾ ਨਜ਼ਰ ਨਹੀਂ ਆ ਰਿਹਾ। ਭਾਜਪਾ ਪ੍ਰਧਾਨ ਨੇ ਦੋਸ਼ ਲਾਇਆ ਕਿ ਨਸ਼ਿਆਂ, ਗੋਲੀਬਾਰੀ ਅਤੇ ਕਤਲਾਂ ਕਾਰਨ ਕਈ ਪਰਿਵਾਰ ਤਬਾਹ ਹੋ ਚੁੱਕੇ ਹਨ, ਜਦਕਿ ਸਰਕਾਰ ਅੱਖਾਂ ਮੀਟ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਤੋਂ ਖੁੱਲ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕ ਪੰਜਾਬ ਵਿੱਚ ਕਾਰੋਬਾਰ ਕਰਨ ਤੋਂ ਵੀ ਕਤਰਾਉਣ ਲੱਗੇ ਹਨ। ਢਿੱਲੋਂ ਨੇ ਕਿਹਾ ਕਿ ਕਾਨੂੰਨ-ਵਿਵਸਥਾ ਦੇ ਮਾਮਲੇ ਵਿੱਚ ਭਾਜਪਾ ਦਾ ਰੁਖ ਸਪੱਸ਼ਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਵੇਂ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਵਾਦ 'ਤੇ ਕਾਬੂ ਪਾਇਆ ਗਿਆ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਸਰਗਰਮ ਅਪਰਾਧਿਕ ਨੈੱਟਵਰਕ ਨੂੰ ਭਾਜਪਾ ਹੀ ਖਤਮ ਕਰ ਸਕਦੀ ਹੈ।