- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਤ ਸਿੰਘ ਦੇ 119ਵੇਂ ਜਨਮ ਦਿਵਸ ’ਤੇ ਭਾਜਪਾ ਨੇ ਕੀਤਾ ਨਮਨ, ਮੋਮਬੱਤੀਆਂ ਜਗ੍ਹਾ ਕੇ ਦਿੱਤੀ ਸ਼ਰਧਾਂਜਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਦੇ ਮੌਕੇ ’ਤੇ ਭਾਜਪਾ ਮੰਡਲ ਡੇਰਾਬੱਸੀ ਵੱਲੋਂ ਭਾਜਪਾ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਪ੍ਰੋਗਰਾਮ ਦੀ ਅਗਵਾਈ ਭਾਜਪਾ ਮੰਡਲ ਪ੍ਰਧਾਨ ਪਵਨ ਧੀਮਾਨ ਉਰਫ਼ ਪੰਮਾ ਵੱਲੋਂ ਕੀਤੀ ਗਈ। ਇਸ ਦੌਰਾਨ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਦੇਸ਼ ਲਈ ਦਿੱਤੀ ਗਈ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਨਮਨ ਕੀਤਾ ਗਿਆ। ਹਾਜ਼ਰ ਵਰਕਰਾਂ ਨੇ ਹੱਥਾਂ ਵਿਚ ਤਿਰੰਗਾ ਅਤੇ ਮੋਮਬੱਤੀ ਲੈ ਕੇ ‘ਸ਼ਹੀਦ ਭਗਤ ਸਿੰਘ ਅਮਰ ਰਹੇ’ ਦੇ ਜੈਕਾਰਿਆਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਬੂਟੇ ਵੀ ਲਗਾਏ ਗਏ ਅਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਸਾਡੇ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਰਾਹ ’ਤੇ ਚੱਲ ਕੇ ਦੇਸ਼ ਸੇਵਾ ਅਤੇ ਰਾਸ਼ਟਰ ਹਿੱਤ ਵਿਚ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਵੈਸ਼ਨਵ, ਬੰਟੀ ਸ਼ਰਮਾ, ਰਿੰਕੂ ਪੰਡਿਤ, ਪਵਨ ਸ਼ਰਮਾ, ਪੂਰਨ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।