ਸ਼ਹੀਦੀ ਦਿਵਸ ਮੌਕੇ ਭਾਜਪਾ ਵੱਲੋਂ ਸ਼ਹੀਦਾਂ ਨੂੰ ਨਮਨ
ਸ਼ਹੀਦੀ ਦਿਵਸ ਮੌਕੇ ਭਾਜਪਾ ਵੱਲੋਂ ਸ਼ਹੀਦਾਂ ਨੂੰ ਨਮਨ, ਨੌਜਵਾਨਾਂ ਨੂੰ ਉਨ੍ਹਾਂ ਦੇ ਜਜ਼ਬੇ ਤੋਂ ਪ੍ਰੇਰਿਤ ਹੋਣ ਦੀ ਅਪੀਲ
Publish Date: Mon, 23 Mar 2026 06:45 PM (IST)
Updated Date: Mon, 23 Mar 2026 06:46 PM (IST)

- ਨੌਜਵਾਨਾਂ ਨੂੰ ਉਨ੍ਹਾਂ ਦੇ ਜਜ਼ਬੇ ਤੋਂ ਪ੍ਰੇਰਿਤ ਹੋਣ ਦੀ ਅਪੀਲ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਡੇਰਾਬੱਸੀ ਵਿਚ ਭਾਰਤੀ ਜਨਤਾ ਪਾਰਟੀ ਦੇ ਸਿਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਅਤੇ ਪੂਰੀ ਟੀਮ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੀਆਂ ਤਸਵੀਰਾਂ ਅੱਗੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। ਸਮਾਗਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਬੰਨੀ ਸੰਧੂ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਅਤੇ ਜਾਨ ਤੱਕ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਸਿਰਫ਼ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਹਰ ਭਾਰਤੀ ਦੇ ਦਿਲ ਵਿਚ ਵੱਸਦੇ ਜਿਉਂਦੇ ਜਾਗਦੇ ਪ੍ਰੇਰਨਾ ਸ੍ਰੋਤ ਹਨ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਉਹ ਮਹਾਨ ਸੂਰਮੇ ਸਨ, ਜਿਨ੍ਹਾਂ ਨੇ ਆਪਣੇ ਸੁਪਨਿਆਂ, ਪਰਿਵਾਰਾਂ ਅਤੇ ਨਿੱਜੀ ਖੁਸ਼ੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਬ੍ਰਿਟਿਸ਼ ਹਕੂਮਤ ਦੇ ਜ਼ੁਲਮਾਂ ਖ਼ਿਲਾਫ਼ ਡਟ ਕੇ ਲੜਦਿਆਂ ਹੱਸਦੇ-ਹੱਸਦੇ ਫਾਂਸੀ ਦਾ ਫੰਦਾ ਚੁੰਮਿਆ। ਅੱਜ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲੀਏ ਅਤੇ ਦੇਸ਼ ਦੀ ਤਰੱਕੀ ਤੇ ਏਕਤਾ ਲਈ ਕੰਮ ਕਰੀਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸ਼ਹੀਦਾਂ ਦੇ ਜਜ਼ਬੇ, ਦੇਸ਼ਭਗਤੀ ਅਤੇ ਬਲਿਦਾਨ ਤੋਂ ਪ੍ਰੇਰਨਾ ਲੈ ਕੇ ਸਮਾਜ ਦੀ ਭਲਾਈ ਲਈ ਅੱਗੇ ਆਉਣ। ਸਮਾਗਮ ਦੇ ਅਖੀਰ ਵਿਚ ਸਾਰੇ ਹਾਜ਼ਰ ਲੋਕਾਂ ਨੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਵੈਸ਼ਨਵ, ਰਾਕੇਸ਼ ਅਚਿੰਤ, ਪਵਨ ਧੀਮਾਨ, ਦਿਨੇਸ਼ ਵੈਸ਼ਨਵ, ਅਸ਼ੋਕ ਕੁਮਾਰ, ਘਨਸ਼ਿਆਮ ਸਿੰਘ, ਅਮਨ ਪਾਹਵਾ, ਮੋਨੂ ਅੱਤਰੀ, ਬੰਟੀ ਸ਼ਰਮਾ, ਰਿੰਕੂ ਪੰਡਤ, ਸਤਵੀਰ ਰਾਣਾ, ਕਰਨ ਰਾਣਾ ਅਤੇ ਹੋਰ ਕਈ ਭਾਜਪਾ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ।