- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਾਰ-ਵਾਰ ਇਹ ਗੱਲ ਸਾਫ਼ ਕਰ ਚੁੱਕੀ ਹੈ ਕਿ ਝੋਨਾ, ਕਣਕ, ਦਾਲਾਂ, ਦੁੱਧ ਅਤੇ ਹੋਰ ਖੇਤੀ ਉਤਪਾਦਾਂ ਨੂੰ ਇਸ ਵਪਾਰ ਸਮਝੌਤੇ ਦੇ ਘੇਰੇ ਤੋਂ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਣਾ ਹੈ। ਉਹਨਾਂ ਅੱਗੇ ਕਿਹਾ ਕਿ ਅੱਜ ਤੱਕ ਅਜਿਹਾ ਕੋਈ ਵੀ ਸਮਝੌਤਾ ਫ਼ਾਈਨਲ ਨਹੀਂ ਹੋਇਆ ਹੈ, ਸਿਰਫ਼ ਗੱਲਬਾਤ ਜਾਰੀ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੇ ਭੁਲੇਖੇ ਵਿੱਚ ਆਉਣ ਦੀ ਲੋੜ ਨਹੀਂ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਅਮਰੀਕਾ ਭਾਰਤ ਵਪਾਰ ਸਮਝੌਤੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਸਲਾਹ ਦਿੰਦਿਆਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਐਲਾਨ ਕੀਤਾ ਹੈ ਕਿ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਾਰ-ਵਾਰ ਇਹ ਗੱਲ ਸਾਫ਼ ਕਰ ਚੁੱਕੀ ਹੈ ਕਿ ਝੋਨਾ, ਕਣਕ, ਦਾਲਾਂ, ਦੁੱਧ ਅਤੇ ਹੋਰ ਖੇਤੀ ਉਤਪਾਦਾਂ ਨੂੰ ਇਸ ਵਪਾਰ ਸਮਝੌਤੇ ਦੇ ਘੇਰੇ ਤੋਂ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਣਾ ਹੈ। ਉਹਨਾਂ ਅੱਗੇ ਕਿਹਾ ਕਿ ਅੱਜ ਤੱਕ ਅਜਿਹਾ ਕੋਈ ਵੀ ਸਮਝੌਤਾ ਫ਼ਾਈਨਲ ਨਹੀਂ ਹੋਇਆ ਹੈ, ਸਿਰਫ਼ ਗੱਲਬਾਤ ਜਾਰੀ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੇ ਭੁਲੇਖੇ ਵਿੱਚ ਆਉਣ ਦੀ ਲੋੜ ਨਹੀਂ।
ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਹਨਾਂ ਪਾਰਟੀਆਂ ਦਾ ਕੰਮ ਹਮੇਸ਼ਾ ਕਿਸਾਨਾਂ ਦੇ ਨਾਂ 'ਤੇ ਸਿਆਸਤ ਕਰਨਾ ਅਤੇ ਝੂਠਾ ਪ੍ਰਚਾਰ ਫੈਲਾਉਣਾ ਰਿਹਾ ਹੈ। ਇਸ ਦੇ ਉਲਟ, ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਨਾਲ ਖੜ੍ਹੀ ਰਹੇਗੀ।
ਉਹਨਾਂ ਪੰਜਾਬ ਦੇ ਸਮੂਹ ਕਿਸਾਨ ਭਰਾਵਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਭਰਮ ਅਤੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਮਜ਼ਬੂਤ ਅਗਵਾਈ 'ਤੇ ਪੂਰਾ ਭਰੋਸਾ ਰੱਖਣ।
ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜੱਥੇਬੰਦੀ ਨੂੰ ਕੋਈ ਭੁਲੇਖਾ ਹੈ ਤਾਂ ਉਹ ਸਰਕਾਰ ਨਾਲ ਗੱਲਬਾਤ ਕਰ ਸਕਦਾ ਹੈ। ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਹਰ ਮਾਮਲੇ 'ਤੇ ਗੱਲਬਾਤ ਲਈ ਤਿਆਰ ਹੈ।
ਕੇਵਲ ਸਿੰਘ ਢਿੱਲੋਂ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦਾ ਇੱਕੋ-ਇੱਕ ਮੁੱਖ ਟੀਚਾ ਕਿਸਾਨਾਂ ਦੀ ਆਮਦਨ ਵਧਾਉਣਾ ਅਤੇ ਉਹਨਾਂ ਨੂੰ ਆਰਥਿਕ ਤੌਰ 'ਤੇ ਖੁਸ਼ਹਾਲ ਬਣਾਉਣਾ ਹੈ, ਕਿਉਂਕਿ ਜਦੋਂ ਸਾਡਾ ਕਿਸਾਨ ਖੁਸ਼ਹਾਲ ਹੋਵੇਗਾ, ਉਦੋਂ ਹੀ ਸਾਡਾ ਪੰਜਾਬ ਖੁਸ਼ਹਾਲ ਹੋਵੇਗਾ।