- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿੱਲੋਂ ਨੇ ਕਿਹਾ ਕਿ ‘ਇਮਾਨਦਾਰ ਮੁੱਖ ਮੰਤਰੀ’ ਦੇ ਬੋਰਡ ਲਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਦੇ ਕੰਮਕਾਜ ਨੂੰ ਦੇਖਦਿਆਂ ਇਨ੍ਹਾਂ ’ਤੇ ‘ਬੇਈਮਾਨ ਮੁੱਖ ਮੰਤਰੀ’ ਲਿਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਬਦਲਾਅ ਦੀ ਪੰਜਾਬ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ’ਤੇ ਭਾਜਪਾ ਨੇ ਨਿਸ਼ਾਨਾ ਸਾਧਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ 40 ਉਮੀਦਵਾਰਾਂ ਦੀ ਸੂਚੀ ਨਹੀਂ, ਸਗੋਂ ਪੰਜਾਬ ਦੀ ਬਰਬਾਦੀ ਦੇ 40 ਭਾਈਵਾਲਾਂ ਦੀ ਸੂਚੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਉਮੀਦਵਾਰਾਂ ’ਤੇ ਭ੍ਰਿਸ਼ਟਾਚਾਰ, ਧੋਖਾਧੜੀ ਅਤੇ ਮਨੀ ਲਾਂਡਰਿੰਗ ਵਰਗੇ ਗੰਭੀਰ ਦੋਸ਼ ਹਨ।
ਢਿੱਲੋਂ ਨੇ ਕਿਹਾ ਕਿ ‘ਇਮਾਨਦਾਰ ਮੁੱਖ ਮੰਤਰੀ’ ਦੇ ਬੋਰਡ ਲਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਦੇ ਕੰਮਕਾਜ ਨੂੰ ਦੇਖਦਿਆਂ ਇਨ੍ਹਾਂ ’ਤੇ ‘ਬੇਈਮਾਨ ਮੁੱਖ ਮੰਤਰੀ’ ਲਿਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਬਦਲਾਅ ਦੀ ਪੰਜਾਬ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ। ਸੂਬੇ ਵਿੱਚ ਕਾਨੂੰਨ-ਵਿਵਸਥਾ ਵਿਗੜੀ ਹੋਈ ਹੈ ਅਤੇ ਕਤਲ, ਫਿਰੌਤੀ ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਰਕਾਰ ਨਸ਼ਿਆਂ ’ਤੇ ਰੋਕ ਲਾਉਣ ਵਿੱਚ ਵੀ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਮੁੜ ਚੋਣ ਮੈਦਾਨ ਵਿੱਚ ਉਤਾਰੇ ਗਏ ਆਗੂ ਪੌਣੇ ਪੰਜ ਸਾਲ ਤੋਂ ਸੱਤਾ ਵਿੱਚ ਹਨ ਅਤੇ ਸਰਕਾਰ ਦੀਆਂ ਨਾਕਾਮੀਆਂ ਲਈ ਜ਼ਿੰਮੇਵਾਰ ਹਨ। ਜਨਤਾ ਹੁਣ ‘ਆਪ’ ਤੋਂ ਹਿਸਾਬ ਮੰਗੇਗੀ।
ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਭਾਜਪਾ ਹੀ ਮੁਕਤੀ ਦਿਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਸੂਬੇ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣਾਉਣਾ ਉਸ ਦਾ ਟੀਚਾ ਹੈ।