- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਣਕਾਰੀ ਅਨੁਸਾਰ ਇਨ੍ਹਾਂ ਆਗੂਆਂ ਨੇ 25 ਅਗਸਤ ਨੂੰ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਅੰਦਰੂਨੀ ਮਾਮਲਿਆਂ ਅਤੇ ਸੰਗਠਨਾਤਮਕ ਮੁੱਦਿਆਂ ਸਬੰਧੀ ਬਿਆਨ ਦਿੱਤੇ ਸਨ। ਅਨੁਸ਼ਾਸਨੀ ਕਮੇਟੀ ਨੇ ਇਨ੍ਹਾਂ ਬਿਆਨਾਂ ਨੂੰ ਪਾਰਟੀ ਦੀ ਸਥਾਪਿਤ ਲਾਈਨ ਅਤੇ ਅਨੁਸ਼ਾਸਨ ਦੇ ਉਲਟ ਕਰਾਰ ਦਿੱਤਾ ਹੈ।

ਪੰਜਾਬੀ ਜਾਗਰਣ ਬਿਉਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੀ ਅਨੁਸ਼ਾਸਨੀ ਕਮੇਟੀ ਨੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਤਿੰਨ ਪਾਰਟੀ ਆਗੂਆਂ ਨੂੰ ਕਥਿਤ ਅਨੁਸ਼ਾਸਨਹੀਣਤਾ ਦੇ ਮਾਮਲੇ ’ਚ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਅੰਦਰ ਸਪਸ਼ਟੀਕਰਨ ਮੰਗਿਆ ਹੈ। ਕਮੇਟੀ ਦੇ ਚੇਅਰਮੈਨ ਸੋਮ ਪ੍ਰਕਾਸ਼ ਵੱਲੋਂ ਜਾਰੀ ਨੋਟਿਸ ਸੰਗਰੂਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓ, ਮਨਿੰਦਰ ਸਿੰਘ ਕਪਿਆਲ ਅਤੇ ਸਾਬਕਾ ਕੋਆਰਡੀਨੇਟਰ ਜਤਿੰਦਰ ਕਲਰਾ ਨੂੰ ਭੇਜੇ ਗਏ ਹਨ।
ਜਾਣਕਾਰੀ ਅਨੁਸਾਰ ਇਨ੍ਹਾਂ ਆਗੂਆਂ ਨੇ 25 ਅਗਸਤ ਨੂੰ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਅੰਦਰੂਨੀ ਮਾਮਲਿਆਂ ਅਤੇ ਸੰਗਠਨਾਤਮਕ ਮੁੱਦਿਆਂ ਸਬੰਧੀ ਬਿਆਨ ਦਿੱਤੇ ਸਨ। ਅਨੁਸ਼ਾਸਨੀ ਕਮੇਟੀ ਨੇ ਇਨ੍ਹਾਂ ਬਿਆਨਾਂ ਨੂੰ ਪਾਰਟੀ ਦੀ ਸਥਾਪਿਤ ਲਾਈਨ ਅਤੇ ਅਨੁਸ਼ਾਸਨ ਦੇ ਉਲਟ ਕਰਾਰ ਦਿੱਤਾ ਹੈ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਆਗੂਆਂ ਦਾ ਇਹ ਆਚਰਣ ਪਹਿਲੀ ਨਜ਼ਰ ਵਿੱਚ ਪਾਰਟੀ ਦੀ ਸਾਖ ਅਤੇ ਭਰੋਸੇਯੋਗਤਾ ’ਤੇ ਮਾੜਾ ਪ੍ਰਭਾਵ ਪਾਉਣ ਵਾਲਾ ਹੈ। ਕਮੇਟੀ ਨੇ ਤਿੰਨਾਂ ਆਗੂਆਂ ਨੂੰ ਨਿਰਧਾਰਤ ਸਮੇਂ ਅੰਦਰ ਆਪਣਾ ਪੱਖ ਸਪਸ਼ਟ ਕਰਨ ਲਈ ਕਿਹਾ ਹੈ। ਸਪਸ਼ਟੀਕਰਨ ਮਿਲਣ ਤੋਂ ਬਾਅਦ ਹੀ ਮਾਮਲੇ ਵਿੱਚ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।