- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਦੇ ਪਿੰਡ ਸ਼ੇਰੋਂ ਵਿਖੇ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਦੀ ਬੇਰਹਿਮੀ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਜਿੱਥੇ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਢਿੱਲੋਂ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਪੰਜਾਬ ਨੂੰ ਨਸ਼ਿਆਂ ਬਾਰੇ ਜਗਾਉਣ ਲਈ ਪਿੰਡ ਸ਼ੇਰੋਂ ਗਏ ਸਨ, ਪਰ ਉੱਥੇ ਪੁਲਿਸ ਨੇ ਇੱਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਤਰ੍ਹਾਂ ਪਹਿਲਾਂ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਨੂੰ ਤੰਗ ਕੀਤਾ ਜਾਂਦਾ ਸੀ, ਅੱਜ ਵੀ ਉਹੀ ਰਵੱਈਆ ਦੇਖਣ ਨੂੰ ਮਿਲ ਰਿਹਾ ਹੈ। ਇਸ ਮਾਮਲੇ ਵਿੱਚ ਅਸੀਂ ਐਸਐਸਪੀ ਨੂੰ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਕਿਤੇ ਹੋਰ ਕਰਵਾਈ ਜਾਵੇ, ਭਾਜਪਾ ਪੂਰੀ ਤਰ੍ਹਾ

ਰਮਨਜੀਤ ਸਿੰਘ ਮਣਕੂ, ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੀ ਜ਼ਿੰਮੇਵਾਰੀ ਸ਼ੀਤਲ ਅੰਗੁਰਾਲ ਨੂੰ ਸੌਂਪਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਮੋਰਚੇ ਲਈ ਪੂਰੀ ਮਿਹਨਤ ਕਰ ਰਹੇ ਹਨ।
ਬਰਨਾਲਾ ਦੇ ਪਿੰਡ ਸ਼ੇਰੋਂ ਵਿਖੇ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਦੀ ਬੇਰਹਿਮੀ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਜਿੱਥੇ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਢਿੱਲੋਂ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਪੰਜਾਬ ਨੂੰ ਨਸ਼ਿਆਂ ਬਾਰੇ ਜਗਾਉਣ ਲਈ ਪਿੰਡ ਸ਼ੇਰੋਂ ਗਏ ਸਨ, ਪਰ ਉੱਥੇ ਪੁਲਿਸ ਨੇ ਇੱਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਤਰ੍ਹਾਂ ਪਹਿਲਾਂ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਨੂੰ ਤੰਗ ਕੀਤਾ ਜਾਂਦਾ ਸੀ, ਅੱਜ ਵੀ ਉਹੀ ਰਵੱਈਆ ਦੇਖਣ ਨੂੰ ਮਿਲ ਰਿਹਾ ਹੈ। ਇਸ ਮਾਮਲੇ ਵਿੱਚ ਅਸੀਂ ਐਸਐਸਪੀ ਨੂੰ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਕਿਤੇ ਹੋਰ ਕਰਵਾਈ ਜਾਵੇ, ਭਾਜਪਾ ਪੂਰੀ ਤਰ੍ਹਾਂ ਪੀੜਤ ਪਰਿਵਾਰ ਨਾਲ ਖੜ੍ਹੀ ਹੈ।
ਸੁਖਬੀਰ ਬਾਦਲ ਨੇ ਵੀ ਪੁਲਿਸ ਦੀ ਕਾਰਵਾਈ 'ਤੇ ਚੁੱਕੇ ਸਵਾਲ
❌❌ NATIONAL SHAME ❌❌
This is what @AAPPunjab did to a Punjabi Sikh boy who dared to speak the truth about the drug menace in Punjab.
He is the same boy who protested from atop a roof from village Shero in Sunam while a fake PR event of the CM was happening.
Guru Dokhi… pic.twitter.com/L6MV2wxaeK
— Sukhbir Singh Badal (@officeofssbadal) September 4, 2026
ਸਰਕਾਰ ਨਸ਼ਿਆਂ ਅਤੇ ਭ੍ਰਿਸ਼ਟਾਚਾਰ 'ਤੇ ਨੱਕੋ-ਨੱਕ ਭਰੀ ਹੋਈ ਹੈ
ਨਸ਼ਿਆਂ ਦੇ ਮੁੱਦੇ 'ਤੇ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਖਰਾਬ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਰੋਕਣ ਦੇ ਨਾਂ ’ਤੇ ਦਲਾਲਾਂ ਰਾਹੀਂ ਪੈਸੇ ਲਏ ਜਾ ਰਹੇ ਹਨ।
ਮੁਲਾਜ਼ਮਾਂ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਇਹ ਸਰਕਾਰ ਬਣੀ ਸੀ ਤਾਂ ਮੁਲਾਜ਼ਮਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ ਸੀ, ਅੱਜ ਉਹੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਹਨ, ਕੇਂਦਰ 'ਚ ਅਸੀਂ 60 ਫੀਸਦੀ ਡੀਏ ਦਿੱਤਾ ਹੈ, ਜਦਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਡੀਏ ਵੀ ਨਹੀਂ ਦੇ ਰਹੀ।
ਦਲਿਤ ਵੋਟ ਬੈਂਕ ਅਤੇ ਲਾਡੋ ਸਕੀਮ 'ਤੇ ਧਿਆਨ ਦਿੱਤਾ ਜਾਵੇ
ਢਿੱਲੋਂ ਨੇ ਕਿਹਾ ਕਿ ਭਾਜਪਾ ਦਲਿਤ ਵਰਗ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਆਧਾਰ 'ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ‘ਮਾਂ-ਧੀ’ ਦੇ ਸਨਮਾਨ ਦੇ ਨਾਂ ’ਤੇ ਪੈਸੇ ਦੇਣ ਦੇ ਵਾਅਦੇ ਨੂੰ ਝੂਠਾ ਕਰਾਰ ਦਿੱਤਾ। ਨੇ ਕਿਹਾ ਕਿ ਭਾਜਪਾ ਵੱਲੋਂ ਜੋ ‘ਲਾਡੋ ਯੋਜਨਾ’ ਦਾ ਵਾਅਦਾ ਕੀਤਾ ਗਿਆ ਸੀ, ਉਸ ਨੂੰ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਲਾਗੂ ਕੀਤਾ ਜਾਵੇਗਾ ਅਤੇ ਪੰਜਾਬ ਦਾ ਵਿਕਾਸ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਮਾਨ ਦੀ ਪਤਨੀ ਵੱਲੋਂ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜੇ ਗਏ ਨੋਟਿਸ 'ਤੇ ਢਿੱਲੋਂ ਨੇ ਕਿਹਾ ਕਿ ਸਰਕਾਰ ਨੇ ਨੋਟਿਸ ਅਤੇ ਕੇਸ ਦਰਜ ਕਰਨ ਦਾ ਨਵਾਂ ਕਲਚਰ ਸ਼ੁਰੂ ਕਰ ਦਿੱਤਾ ਹੈ, ਜਦਕਿ ਅਜਿਹੇ ਮਾਮਲੇ ਪਹਿਲਾਂ ਵੀ ਹੁੰਦੇ ਰਹੇ ਹਨ।
ਸੂਬਾ ਇੰਚਾਰਜ ਸਤੀਸ਼ ਪੂਨੀਆ ਦੇ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਪੂਨੀਆ ਨੇ 3 ਦਿਨਾਂ ਤੋਂ ਵਰਕਰਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਜਥੇਬੰਦਕ ਮੀਟਿੰਗ ਵੀ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਦੇ 'ਦਿਮਾਗੀ ਨਕਸਲੀ' ਦੇ ਬਿਆਨ 'ਤੇ ਸਪੱਸ਼ਟੀਕਰਨ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਸ਼ਬਦ ਲੋਕਾਂ ਨੂੰ ਤੋੜਨ ਵਾਲਿਆਂ ਲਈ ਕਿਹਾ ਸੀ, ਹਰ ਕਿਸੇ ਲਈ ਨਹੀਂ।