- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਪ੍ਰੀਤ ਬਾਦਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਕਾਨੂੰਨਾਂ ਦਾ ਦਸਤਾਵੇਜ਼ ਨਹੀਂ, ਸਗੋਂ ਸਮਾਜਿਕ ਨਿਆਂ, ਬਰਾਬਰੀ ਅਤੇ ਸਨਮਾਨ ਦੀ ਨੀਂਹ ਹੈ। ਡਾ. ਅੰਬੇਡਕਰ ਨੇ ਜਾਤ-ਪਾਤ ਦੀਆਂ ਜ਼ੰਜੀਰਾਂ ਵਿਰੁੱਧ ਸੰਘਰਸ਼ ਕੀਤਾ ਅਤੇ ਸਦੀਆਂ ਤੋਂ ਪਛੜੇ ਸਮਾਜਿਕ ਵਰਗਾਂ ਨੂੰ ਬਰਾਬਰੀ ਤੇ ਸਨਮਾਨ ਦਿਵਾਉਣ ਲਈ ਲੜਾਈ ਲੜੀ।

ਰੋਹਿਤ ਕੁਮਾਰ, ਚੰਡੀਗੜ੍ਹ : ਸੰਵਿਧਾਨ ਦਿਵਸ ਮੌਕੇ 26 ਨਵੰਬਰ ਨੂੰ ਭਾਜਪਾ ਵੱਲੋਂ ਸੰਗਰੂਰ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾਵੇਗਾ। ਪਾਰਟੀ ਵੱਲੋਂ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਪ੍ਰੋਗਰਾਮ ਕਰਵਾਏ ਜਾਣਗੇ। ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਯਾਦ ਕੀਤਾ ਜਾਵੇਗਾ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਕਾਨੂੰਨਾਂ ਦਾ ਦਸਤਾਵੇਜ਼ ਨਹੀਂ, ਸਗੋਂ ਸਮਾਜਿਕ ਨਿਆਂ, ਬਰਾਬਰੀ ਅਤੇ ਸਨਮਾਨ ਦੀ ਨੀਂਹ ਹੈ। ਡਾ. ਅੰਬੇਡਕਰ ਨੇ ਜਾਤ-ਪਾਤ ਦੀਆਂ ਜ਼ੰਜੀਰਾਂ ਵਿਰੁੱਧ ਸੰਘਰਸ਼ ਕੀਤਾ ਅਤੇ ਸਦੀਆਂ ਤੋਂ ਪਛੜੇ ਸਮਾਜਿਕ ਵਰਗਾਂ ਨੂੰ ਬਰਾਬਰੀ ਤੇ ਸਨਮਾਨ ਦਿਵਾਉਣ ਲਈ ਲੜਾਈ ਲੜੀ।
ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਸੰਵਿਧਾਨ ਸਭਾ ਨੇ ਭਾਰਤੀ ਸੰਵਿਧਾਨ ਨੂੰ ਅਪਣਾਇਆ ਸੀ। ਸੰਵਿਧਾਨ ਦੀ ਅਹਿਮੀਅਤ ਇਸ ਗੱਲ ਤੋਂ ਸਮਝੀ ਜਾ ਸਕਦੀ ਹੈ ਕਿ ਫ਼ੌਜ ਦੇ ਜਵਾਨ ਤੋਂ ਲੈ ਕੇ ਦੇਸ਼ ਦੇ ਰਾਸ਼ਟਰਪਤੀ ਤੱਕ, ਹਰ ਸੰਵਿਧਾਨਕ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਵਿਅਕਤੀ ਨੂੰ ਇਸ ਦੀ ਰੱਖਿਆ ਅਤੇ ਪਾਲਣਾ ਕਰਨ ਦੀ ਸਹੁੰ ਚੁੱਕਣੀ ਪੈਂਦੀ ਹੈ।
ਡਾ. ਅੰਬੇਡਕਰ ਨੂੰ ਮਿਲੇ ਕੌਮਾਂਤਰੀ ਸਨਮਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੇਹਾਂਤ ’ਤੇ ਪਾਕਿਸਤਾਨ ਦੇ ਇਕ ਅਖ਼ਬਾਰ ਨੇ ਪੂਰੇ ਪੰਨੇ ’ਤੇ ਸ਼ਰਧਾਂਜਲੀ ਪ੍ਰਕਾਸ਼ਿਤ ਕੀਤੀ ਸੀ। ਉਨ੍ਹਾਂ ਨੇ ਡਾ. ਅੰਬੇਡਕਰ ਦੇ ਸਿਆਸੀ ਜੀਵਨ ਅਤੇ ਸੰਵਿਧਾਨ ਨਿਰਮਾਣ ਵਿੱਚ ਡਾ. ਜੈਕਰ ਦੀ ਭੂਮਿਕਾ ਦਾ ਵੀ ਜ਼ਿਕਰ ਕੀਤਾ।
SIR ’ਤੇ ਸੰਸਦ ਵਿੱਚ ਬਹਿਸ ਕਰਨ ਰਾਹੁਲ ਗਾਂਧੀ
ਮਨਪ੍ਰੀਤ ਬਾਦਲ ਨੇ SIR ਦੇ ਮੁੱਦੇ ’ਤੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਇਸ ਵਿਸ਼ੇ ’ਤੇ ਸੰਸਦ ਵਿੱਚ ਬਹਿਸ ਕਰਨੀ ਚਾਹੀਦੀ ਹੈ। ਜੇਕਰ ਉਨ੍ਹਾਂ ਨੂੰ ਇਸ ਪ੍ਰਕਿਰਿਆ ਨੂੰ ਲੈ ਕੇ ਕੋਈ ਇਤਰਾਜ਼ ਹੈ ਤਾਂ ਉਨ੍ਹਾਂ ਨੂੰ ਸੰਸਦ ਵਿੱਚ ਆਪਣਾ ਪੱਖ ਰੱਖਣਾ ਚਾਹੀਦਾ ਹੈ ਅਤੇ ਇਸ ’ਤੇ ਖੁੱਲ੍ਹ ਕੇ ਚਰਚਾ ਕਰਨੀ ਚਾਹੀਦੀ ਹੈ।
ਅਕਾਲੀ-ਭਾਜਪਾ ਗੱਠਜੋੜ ’ਤੇ ਹਾਈਕਮਾਨ ਲਵੇਗੀ ਫ਼ੈਸਲਾ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਈ ਵਾਰ ਇਸ ਮੁੱਦੇ ’ਤੇ ਆਪਣੀ ਗੱਲ ਰੱਖ ਚੁੱਕੇ ਹਨ। ਗੱਠਜੋੜ ਬਾਰੇ ਆਖ਼ਰੀ ਫ਼ੈਸਲਾ ਪਾਰਟੀ ਹਾਈਕਮਾਨ ਨੇ ਲੈਣਾ ਹੈ। ਹਾਈਕਮਾਨ ਜੋ ਵੀ ਫ਼ੈਸਲਾ ਕਰੇਗੀ, ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਭਾਜਪਾ ਨੇ ਡਾ. ਅੰਬੇਡਕਰ ਦੇ ਸੁਪਨਿਆਂ ਅਤੇ ਵਿਚਾਰਾਂ ਦੀ ਦਿਸ਼ਾ ਵਿੱਚ ਅੱਗੇ ਵਧਣ ਦਾ ਯਤਨ ਕੀਤਾ ਹੈ। ਸੰਵਿਧਾਨ ਦਿਵਸ ਸਿਰਫ਼ ਰਸਮੀ ਸਮਾਗਮ ਨਹੀਂ, ਸਗੋਂ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਨੂੰ ਯਾਦ ਕਰਨ ਦਾ ਮੌਕਾ ਹੈ।