ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਅੱਤਵਾਦ ਵੇਲੇ ਵੀ ਐਨੀਆਂ ਮੌਤਾਂ ਨਹੀਂ ਹੋਈਆ ਜਿੰਨੀਆਂ ਨਸ਼ੇ ਨਾਲ ਹੋਈਆਂ ਹਨ।
ਚਾਰੋਂ ਯਾਤਰਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਏਕਤਾ ਸਥਲ, ਮਾਧੋਪੁਰ, ਸੁਜਾਨਪੁਰ, ਜ਼ਿਲ੍ਹਾ ਪਠਾਨਕੋਟ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ। ਇਹ ਯਾਤਰਾ ਜਲੰਧਰ 'ਚ ਸਮਾਪਤ ਹੋਣ ਤੋਂ ਪਹਿਲਾਂ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ, ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰ, ਗੁਰੂ ਹਰਸਹਾਏ, ਫਿਰੋਜ਼ਪੁਰ ਦਿਹਾਤੀ, ਜ਼ੀਰਾ, ਸੁਲਤਾਨਪੁਰ ਲੋਧੀ, ਭੁਲੱਥ, ਨਕੋਦਰ, ਸ਼ਾਹਕੋਟ ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕਿਆਂ 'ਚੋਂ ਲੰਘੇਗੀ।
ਦੂਜੀ ਯਾਤਰਾ 19 ਸਤੰਬਰ ਨੂੰ
ਦੂਜੀ ਯਾਤਰਾ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ ਅਤੇ ਜਲੰਧਰ 'ਚ ਸਮਾਪਤ ਹੋਣ ਤੋਂ ਪਹਿਲਾਂ ਸਮਰਾਲਾ, ਪਾਇਲ, ਖੰਨਾ, ਅਮਲੋਹ, ਫਤਿਹਗੜ੍ਹ ਸਾਹਿਬ, ਬੱਸੀ ਪਠਾਣਾ, ਡੇਰਾਬੱਸੀ, ਐੱਸਏਐੱਸ ਨਗਰ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੌਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ 'ਚੋਂ ਹੋ ਕੇ ਗੁਜ਼ਰੇਗੀ।
ਤੀਜੀ ਯਾਤਰਾ 20 ਸਤੰਬਰ ਨੂੰ
ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ 'ਚ ਸਾਦਿਕੀ ਬਾਰਡਰ (ਆਸਫਵਾਲਾ 1971 ਜੰਗੀ ਯਾਦਗਾਰ) ਤੋਂ ਸ਼ੁਰੂ ਹੋਵੇਗੀ ਅਤੇ ਜਲੰਧਰ 'ਚ ਸਮਾਪਤ ਹੋਣ ਤੋਂ ਪਹਿਲਾਂ ਫਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਓਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਗੜ੍ਹ, ਗਿੱਲ, ਸਾਹਨੇਵਾਲ ਅਤੇ ਲੁਧਿਆਣਾ ਸ਼ਹਿਰੀ ਵਿਧਾਨ ਸਭਾ ਹਲਕਿਆਂ 'ਚੋਂ ਲੰਘੇਗੀ।
ਚੌਥੀ ਯਾਤਰਾ 21 ਸਤੰਬਰ ਨੂੰ
ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ ਅਤੇ ਜਲੰਧਰ 'ਚ ਸਮਾਪਤ ਹੋਣ ਤੋਂ ਪਹਿਲਾਂ ਤਲਵੰਡੀ ਸਾਬੋ, ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾਗਾਗਾ, ਸ਼ੁਤਰਾਣਾ, ਨਾਭਾ, ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ 'ਚੋਂ ਹੋ ਕੇ ਗੁਜ਼ਰੇਗੀ।