- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਲੈ ਕੇ ਖਰੜ ਪਹੁੰਚੇਗੀ ਭਾਜਪਾ ਦੀ ਜਾਗਰੂਕਤਾ ਰੈਲੀ

ਫੋਟੋ ਕੈਪਸ਼ਨ : ਬੈਠਕ ਦੌਰਾਨ ਸੁਖਵਿੰਦਰ ਸਿੰਘ ਗੋਲਡੀ ਸਮੇਤ ਹੋਰ। 19ਪੀ
ਮਹਿਰਾ, ਪੰਜਾਬੀ ਜਾਗਰਣ
ਖਰੜ : ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਕੱਢੀ ਜਾ ਰਹੀ ਰੈਲੀ 22 ਸਤੰਬਰ ਨੂੰ ਖਰੜ ਪਹੁੰਚੇਗੀ। ਰੈਲੀ ਦੁਪਹਿਰ 3 ਵਜੇ ਰਾਮ ਭਵਨ ਖਰੜ ਵਿਖੇ ਪਹੁੰਚੇਗੀ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸਰਕਲ ਪ੍ਰਧਾਨ ਕੁਸ਼ ਰਾਣਾ ਦੀ ਅਗਵਾਈ ਹੇਠ ਬੈਠਕ ਕੀਤੀ ਗਈ, ਜਿਸ ’ਚ ਸਹਿ ਕੈਸ਼ੀਅਰ ਪੰਜਾਬ ਭਾਜਪਾ ਸੁਖਵਿੰਦਰ ਸਿੰਘ ਗੋਲਡੀ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐੱਸਸੀ/ਬੀਸੀ ਕਮਿਸ਼ਨ, ਨਰਿੰਦਰ ਸਿੰਘ ਰਾਣਾ, ਗੁਰਚਰਨ ਸਿੰਘ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਰਹੇ।
ਬੈਠਕ ਦੌਰਾਨ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਮਾਜ ਦੇ ਹਰ ਵਰਗ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਨੇ ਐੱਨਜੀਓਜ਼, ਸਮਾਜਿਕ ਸੰਸਥਾਵਾਂ ਅਤੇ ਖ਼ਾਸ ਤੌਰ ’ਤੇ ਖੇਡਾਂ ਨਾਲ ਜੁੜੇ ਨੌਜਵਾਨਾਂ ਨੂੰ ਰੈਲੀ ਵਿਚ ਸ਼ਾਮਲ ਹੋ ਕੇ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ ਅਤੇ ਜਾਗਰੂਕਤਾ ਵਰਗੀਆਂ ਗਤੀਵਿਧੀਆਂ ਨੂੰ ਉਤਸ਼ਾਹਤ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਉਦੇਸ਼ ਨਾਲ ਵੱਖ-ਵੱਖ ਵਰਗਾਂ ਨੂੰ ਨਾਲ ਜੋੜ ਕੇ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ।