ਪੰਜਾਬੀ ਕਲਚਰਲ ਤੇ ਵੈੱਲਫੇਅਰ ਸੁਸਾਇਟੀ ਵੱਲੋਂ ਖੂਨਦਾਨ ਕੈਂਪ 12 ਨੂੰ ਪੰਜਾਬੀ ਕਲਚਰਲ ਤੇ ਵੈੱਲਫੇਅਰ ਸੁਸਾਇਟੀ ਵੱਲੋਂ ਖੂਨਦਾਨ ਕੈਂਪ 12 ਨੂੰ
Publish Date: Tue, 10 Nov 2026 07:24 PM (IST)
Updated Date: Tue, 10 Nov 2026 07:27 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਪੰਜਾਬੀ ਕਲਚਰਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਅਤੇ ਟਰੇਡਰਜ਼ ਮਾਰਕੀਟ ਐਸੋਸੀਏਸ਼ਨ ਫੇਜ਼-3ਬੀ2 ਦੇ ਸਹਿਯੋਗ ਨਾਲ 12 ਨਵੰਬਰ ਨੂੰ ਫੇਜ਼-3ਬੀ2 ਮੁਹਾਲੀ ਦੀ ਮਾਰਕੀਟ ਵਿਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਖੂਨਦਾਨ ਕਿਸੇ ਵੀ ਮਰੀਜ਼ ਦੀ ਜ਼ਿੰਦਗੀ ਬਚਾ ਸਕਦਾ ਹੈ ਅਤੇ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਲਗਵਾ ਕੇ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਵਿੱਤ ਸਕੱਤਰ ਜਗਤਾਰ ਸਿੰਘ ਜੱਗੀ ਨੇ ਦੱਸਿਆ ਕਿ ਖੂਨਦਾਨ ਕੈਂਪ ਦਾ ਉਦਘਾਟਨ ਸਰਤਾਜ ਸਿੰਘ ਗਿੱਲ ਸੀਨੀਅਰ ਐਡਵੋਕੇਟ ਜਨਰਲ ਪੰਜਾਬ ਕਰਨਗੇ ਜਦਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਹੋਣਗੇ ਅਤੇ ਪ੍ਰਧਾਨਗੀ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਕਰਨਗੇ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣ ਵਾਲੇ ਇਸ ਖੂਨਦਾਨ ਕੈਂਪ ਵਿੱਚ ਸਿਵਲ ਹਸਪਤਾਲ ਫੇਜ਼-6 ਮੁਹਾਲੀ ਅਤੇ ਰੋਟਰੀ ਬਲੱਡ ਬੈਂਕ ਸੁਸਾਇਟੀ ਸੈਕਟਰ-37 ਚੰਡੀਗੜ੍ਹ ਦੀਆਂ ਟੀਮਾਂ ਵੱਲੋਂ ਖੂਨ ਇਕੱਤਰ ਕੀਤਾ ਜਾਵੇਗਾ। ਸਮੂਹ ਖੂਨਦਾਨੀਆਂ ਨੂੰ ਸੰਸਥਾ ਵੱਲੋਂ ਸਰਟੀਫਿਕੇਟ, ਸਨਮਾਨ-ਚਿੰਨ੍ਹ ਅਤੇ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।