13ਸੀਐਚਡੀ17ਪੀ,

ਕੈਪਸ਼ਨ : ਕੈਂਪ ਸਬੰਧੀ ਮੀਟਿੰਗ ਕਰਦੇ ਡੀਸੀ ਗਿਰੀਸ਼ ਦਿਆਲਨ, ਸਿਹਤ ਮੰਤਰੀ ਬਲਬੀਰ ਸਿੰਘ ਤੇ ਹੋਰ।

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਰੈੱਡ ਕਰਾਸ ਸ਼ਾਖਾ ਐੱਸਏਐੱਸ ਨਗਰ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ 15 ਨਵੰਬਰ 2019 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ 'ਚ ਲਾਏ ਜਾ ਰਹੇ ਇਸ ਕੈਂਪ 'ਚ ਵੱਖ -ਵੱਖ ਕਾਲਜਾਂ ਦੇ ਵਿਦਿਆਰਥੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀ ਤੇ ਸਮੂਹ ਸਟਾਫ਼ ਸ਼ਾਮਲ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਾਈਸ ਪ੍ਰਧਾਨ ਰੈੱਡ ਕਰਾਸ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ 'ਚ ਪੁੱਜ ਕੇ ਖ਼ੂਨਦਾਨ ਕਰਨ। ਜ਼ਿਲ੍ਹਾ ਪ੍ਰਰੋਗਰਾਮ ਅਫ਼ਸਰ ਸੁਖਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾਂਦੇ ਪੋਸ਼ਣ ਅਭਿਆਨ ਤਹਿਤ ਗਰਭਵਤੀ ਅੌਰਤਾਂ ਨੂੰ ਹਰੀਆਂ ਸਬਜ਼ੀਆਂ ਉਗਾਉਣ ਲਈ ਰੈੱਡ ਕਰਾਸ ਦੇ ਸਹਿਯੋਗ ਨਾਲ ਗਮਲੇ ਤੇ ਬੀਜ ਦਿੱਤੇ ਜਾਣਗੇ ਤਾਂ ਕਿ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਮਿਲਣ 'ਚ ਕੋਈ ਦਿੱਕਤ ਨਾ ਆਵੇ।