ਖ਼ੂਨਦਾਨ ਕੈਂਪ 25 ਨੂੰ
Publish Date:Fri, 22 Nov 2019 07:29 PM (IST)

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਇੰਪਲਾਈਜ਼ ਬਲੱਡ ਡੋਨਰਜ਼ ਦੀ ਸੁਸਾਇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 50ਵੇਂ ਸਥਾਪਨਾ ਦਿਵਸ ਮੌਕੇ 25 ਨਵੰਬਰ ਨੂੰ ਵਿਦਿਆ ਭਵਨ ਫੇਜ਼-8 ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਭੜੀ ਤੇ ਜਨਰਲ ਸਕੱਤਰ ਪਲਵਿੰਦਰ ਸਿੰਘ ਪਾਲੀ ਨੇ ਦੱਸਿਆ ਕਿ ਕੈਂਪ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਖੂਨਦਾਨ ਕੀਤਾ ਜਾਵੇਗਾ।
