ਵਿਸ਼ਵਾਸ ਫਾਊਂਡੇਸ਼ਨ ਅਤੇ ਰੈੱਡ ਕਰਾਸ ਨੇ ਖ਼ੂਨਦਾਨ ਕੈਂਪ ਲਾਇਆ, 68 ਯੂਨਿਟ ਖ਼ੂਨ ਇਕੱਤਰ
ਵਿਸ਼ਵਾਸ ਫਾਊਂਡੇਸ਼ਨ ਅਤੇ ਰੈੱਡ ਕਰਾਸ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ, 68 ਯੂਨਿਟ ਖ਼ੂਨ ਇਕੱਤਰ
Publish Date: Fri, 30 Jan 2026 07:06 PM (IST)
Updated Date: Fri, 30 Jan 2026 07:07 PM (IST)

ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਹਸਪਤਾਲਾਂ ’ਚ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਅਤੇ ਮਨੁੱਖਤਾ ਦੀ ਸੇਵਾ ਦੇ ਮਕਸਦ ਨਾਲ ਵਿਸ਼ਵਾਸ ਫਾਊਂਡੇਸ਼ਨ ਪੰਚਕੂਲਾ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ (ਜ਼ਿਲ੍ਹਾ ਬ੍ਰਾਂਚ ਮੁਹਾਲੀ) ਵੱਲੋਂ ਸਾਂਝੇ ਤੌਰ ਤੇ ਜ਼ੀਰਕਪੁਰ ਵਿਚ ਇਕ ਵਿਸ਼ੇਸ਼ ਖ਼ੂਨਦਾਨ ਕੈਂਪ ਲਾਇਆ ਗਿਆ। ਗੁਰੂਦੇਵ ਸ਼੍ਰੀ ਸਵਾਮੀ ਵਿਸ਼ਵਾਸ ਜੀ ਦੇ ਆਸ਼ੀਰਵਾਦ ਨਾਲ ਇਹ ਕੈਂਪ ਮੈਟਰੋ ਸਟੋਰ ਦੇ ਬਿਲਕੁਲ ਸਾਹਮਣੇ ਲਾਇਆ ਗਿਆ, ਜਿੱਥੇ ਨੌਜਵਾਨਾਂ ਅਤੇ ਸਥਾਨਕ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕੈਂਪ ਦੌਰਾਨ ਐਮ ਕੇਅਰ ਬਲੱਡ ਸੈਂਟਰ, ਜ਼ੀਰਕਪੁਰ ਦੀ ਮਾਹਰ ਮੈਡੀਕਲ ਟੀਮ ਨੇ ਡਾ. ਕਾਰਤਿਕ ਅਗਰਵਾਲ ਦੀ ਅਗਵਾਈ ਹੇਠ ਸੇਵਾਵਾਂ ਦਿੱਤੀਆਂ। ਦਿਨ ਭਰ ਚੱਲੇ ਇਸ ਕੈਂਪ ਵਿਚ ਕੁੱਲ 68 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ, ਜੋ ਕਿ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਲਈ ਵਰਤਿਆ ਜਾਵੇਗਾ। ਵਿਸ਼ਵਾਸ ਫਾਊਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ ਨੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸਮਾਜ ਵਿਚ ਖ਼ੂਨਦਾਨ ਨੂੰ ਲੈ ਕੇ ਕਈ ਗ਼ਲਤ ਧਾਰਨਾਵਾਂ ਹਨ। ਉਨ੍ਹਾਂ ਸਪੱਸ਼ਟ ਕੀਤਾ, ਖ਼ੂਨਦਾਨ ਕਰਨ ਨਾਲ ਸਰੀਰ ਵਿਚ ਕੋਈ ਕਮਜ਼ੋਰੀ ਨਹੀਂ ਆਉਂਦੀ, ਸਗੋਂ ਇਹ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਮਦਦਗਾਰ ਹੁੰਦਾ ਹੈ। ਹਰ ਤੰਦਰੁਸਤ ਵਿਅਕਤੀ ਨੂੰ 90 ਦਿਨਾ ਵਿਚ ਇਕ ਵਾਰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖ਼ੂਨਦਾਨ ਵਰਗਾ ਨੇਕ ਕੰਮ ਦੁਨੀਆ ਦੀ ਸਭ ਤੋਂ ਵੱਡੀ ਸੇਵਾ ਹੈ। ਸੇਵਾ ਭਾਵਨਾ ਨੂੰ ਉਤਸ਼ਾਹਤ ਕਰਨ ਲਈ ਫਾਊਂਡੇਸ਼ਨ ਵੱਲੋਂ ਸਾਰੇ ਖ਼ੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਿਸ਼ੀ ਸ਼ਾਸ਼ਵਤ ਵਿਸ਼ਵਾਸ, ਰਾਕੇਸ਼ ਗਰਗ, ਅਲਕਾ ਗਰਗ, ਪਵਨ ਗਰਗ, ਸੰਦੀਪ ਪਰਮਾਰ ਸਮੇਤ ਵਿਸ਼ਵਾਸ ਫਾਊਂਡੇਸ਼ਨ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।