ਖ਼ੂਨਦਾਨ ਕੈਂਪ ਦੌਰਾਨ 155 ਯੂਨਿਟ ਖ਼ੂਨ ਇਕੱਤਰ
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
Publish Date: Mon, 30 Mar 2026 05:58 PM (IST)
Updated Date: Mon, 30 Mar 2026 06:00 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਕਰਦਿਆਂ ਮਿਸਲ ਸਤਲੁਜ ਵੱਲੋਂ ਪਿੰਡ ਝਜੇੜੀ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਸੇਵਾ ਭਾਵਨਾ ਵਾਲੇ ਉਪਰਾਲੇ ਦਾ ਉਦਘਾਟਨ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਬਰਾੜ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਅਤੇ ਮਹਾਨ ਦਾਨ ਹੈ, ਜਿਸ ਦੇ ਨਾਲ ਅਨੇਕਾਂ ਕੀਮਤੀ ਜ਼ਿੰਦਗੀਆਂ ਨੂੰ ਨਵਾਂ ਜੀਵਨ ਮਿਲ ਸਕਦਾ ਹੈ। ਉਨ੍ਹਾਂ ਸੰਗਤਾਂ ਅਤੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਮਨੁੱਖਤਾ ਦੀ ਸੇਵਾ ਦੇ ਇਸ ਕਾਰਜ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਿਯਮਿਤ ਤੌਰ ’ਤੇ ਖ਼ੂਨਦਾਨ ਕਰਨਾ ਚਾਹੀਦਾ ਹੈ, ਕਿਉਂਕਿ ਖ਼ੂਨ ਦੀ ਘਾਟ ਕਾਰਨ ਅਨੇਕਾਂ ਮਰੀਜ਼ ਆਪਣੀ ਜ਼ਿੰਦਗੀ ਗੁਆ ਬੈਠਦੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਖ਼ੂਨ ਮਿਲਣ ਨਾਲ ਬਚਾਇਆ ਜਾ ਸਕਦਾ ਹੈ। ਇਸ ਖ਼ੂਨਦਾਨ ਕੈਂਪ ਦੌਰਾਨ ਸਮਾਜ ਸੇਵਾ ਦੇ ਜਜ਼ਬੇ ਨਾਲ ਭਰਪੂਰ 155 ਖ਼ੂਨਦਾਨੀਆਂ ਵੱਲੋਂ ਖ਼ੂਨਦਾਨ ਕਰ ਕੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਹੈ। ਇਸ ਖ਼ੂਨਦਾਨ ਕੈਂਪ ਦੀ ਸਫ਼ਲਤਾ ਲਈ ਹਰਪਿੰਦਰ ਸਿੰਘ ਯੂਥ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਗੁਰਗੰਤ ਸਿੰਘ, ਸੁਲਭਪ੍ਰੀਤ ਸਿੰਘ ਯੂਥ ਪ੍ਰਧਾਨ ਹਲਕਾ ਖਰੜ ਸਿਟੀ, ਜੁਝਾਰ ਸਿੰਘ ਯੂਥ ਪ੍ਰਧਾਨ ਹਲਕਾ ਖਰੜ ਦਿਹਾਤੀ, ਹਰਜੀਤ ਸਿੰਘ ਖਿਜ਼ਰਾਬਾਦ, ਲੱਕੀ ਅਤੇ ਆਸ਼ੂ ਖਰੜ ਵੱਲੋਂ ਦਿੱਤਾ ਗਿਆ ਵਿਸ਼ੇਸ਼ ਯੋਗਦਾਨ ਸ਼ਲਾਘਾਯੋਗ ਰਿਹਾ। ਮਿਸਲ ਸਤਲੁਜ ਦੇ ਆਗੂਆਂ ਨੇ ਸਮੂਹ ਸਹਿਯੋਗੀਆਂ ਅਤੇ ਖ਼ੂਨਦਾਨੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਲੋਕ-ਭਲਾਈ ਕਾਰਜ ਜਾਰੀ ਰੱਖਣ ਦਾ ਫ਼ੈਸਲਾ ਕੀਤਾ।