ਵੱਡੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ
ਵੱਡੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ
Publish Date: Fri, 19 Dec 2025 08:40 PM (IST)
Updated Date: Fri, 19 Dec 2025 08:43 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦਰਿਆ ਸੱਭਿਆਚਾਰਕ ਮੰਚ ਪੰਜਾਬ ਮੁਹਾਲੀ, ਗੁਰਦੁਆਰਾ ਸ਼੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਅਤੇ ਸੰਨੀ ਇਨਕਲੇਵ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ ਵੱਲੋਂ 89ਵਾਂ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਅਮਰੀਕ ਸਿੰਘ ਹੈਪੀ ਮੰਡਲ ਪ੍ਰਧਾਨ ਪਹੁੰਚੇ। ਇਸ ਨੇਕ ਉਪਰਾਲੇ ਵਿਚ ਖ਼ੂਨਦਾਨ ਕਰਨ ਵਾਲੇ ਸੱਜਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਬੱਬੂ, ਲਖਵਿੰਦਰ ਸਿੰਘ ਲੱਖਾ। ਅਸ਼ੋਕ ਕਪੂਰ ਵੱਲੋਂ ਆਏ ਹੋਏ ਸਾਰੇ ਹੀ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਧਨਵੰਤ ਸਿੰਘ ਛਿੰਦਾ, ਮਨਜੀਤ ਕੌਰ ਸੋਨੂ, ਗੋਪਾਲ ਸਰਪੰਚ, ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਰਜਿੰਦਰ ਸਿੰਘ ਲਾਡੀ, ਹਰਮਨ ਸਿੰਘ, ਜਗਜੀਤ ਸਿੰਘ ਜੱਗੀ ਹੋਰ ਵੀ ਬਹੁਤ ਸੱਜਣਾਂ ਨੇ ਹਾਜ਼ਰੀ ਲਗਵਾਈ ਅਤੇ ਖ਼ੂਨਦਾਨ ਕੀਤਾ।