ਖ਼ੂਨਦਾਨ ਜੀਵਨ ਦਾਨ ਦੇਣ ਦਾ ਸਭ ਤੋਂ ਵੱਡਾ ਮਾਧਿਅਮ : ਐੱਨਕੇ ਸ਼ਰਮਾ
ਖ਼ੂਨਦਾਨ ਜੀਵਨ ਦਾਨ ਦੇਣ ਦਾ ਸਭ ਤੋਂ ਵੱਡਾ ਮਾਧਿਅਮ : ਐੱਨਕੇ ਸ਼ਰਮਾ
Publish Date: Mon, 13 Apr 2026 08:14 PM (IST)
Updated Date: Mon, 13 Apr 2026 08:19 PM (IST)

- ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ, 125 ਯੂਨਿਟ ਖ਼ੂਨ ਇਕੱਤਰ ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਜ਼ੀਰਕਪੁਰ : ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਕਿਹਾ ਹੈ ਕਿ ਖ਼ੂਨਦਾਨ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਜੀਵਨ ਦਾਨ ਦੇਣ ਦਾ ਸਭ ਤੋਂ ਪਵਿੱਤਰ ਅਤੇ ਵੱਡਾ ਮਾਧਿਅਮ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਖ਼ੂਨਦਾਨ ਪ੍ਰਤੀ ਸਮਾਜ ਵਿਚ ਫੈਲੀਆਂ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ। ਐੱਨਕੇ ਸ਼ਰਮਾ ਸੋਮਵਾਰ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਨੇੜਲੇ ਪਿੰਡ ਰਾਮਗੜ੍ਹ ਭੁੱਡਾ ਵਿਚ ਲਾਏ ਗਏ ਤੀਜੇ ਸਾਲਾਨਾ ਖ਼ੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸਨ। ਇਸ ਖ਼ੂਨਦਾਨ ਕੈਂਪ ਦੌਰਾਨ ਇਲਾਕੇ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲਗਭਗ 125 ਲੋਕਾਂ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ। ਕੈਂਪ ’ਚ ਪਹੁੰਚੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਐੱਨਕੇ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਪਿੰਡ ’ਚ ਹਰ ਸਾਲ ਖ਼ੂਨਦਾਨੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨ ਨਾਲ ਸਰੀਰ ਵਿਚ ਕੋਈ ਕਮਜ਼ੋਰੀ ਨਹੀਂ ਆਉਂਦੀ, ਸਗੋਂ ਇਹ ਨਵੇਂ ਖ਼ੂਨ ਦੇ ਨਿਰਮਾਣ ਵਿਚ ਸਹਾਇਕ ਹੁੰਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਾਲੀ ਡਾਕਟਰਾਂ ਦੀ ਟੀਮ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿਚ ਕਿਸੇ ਵੀ ਮਰੀਜ਼ ਦੀ ਜਾਨ ਖ਼ੂਨ ਦੀ ਕਮੀ ਕਾਰਨ ਨਾ ਜਾਵੇ। ਇਸ ਮੌਕੇ ਸਾਬਕਾ ਕੌਂਸਲਰ ਮਨਦੀਪ ਸਿੰਘ, ਅਵਤਾਰ ਸਿੰਘ, ਕਮਲਦੀਪ ਸਿੰਘ, ਸਤਿੰਦਰ ਸਿੰਘ ਸੱਤੀ, ਗੁਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਅਤੇ ਖ਼ੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।