ਖ਼ੂਨੀ ਝੜਪ: ਝਗੜੇ ਦੌਰਾਨ ਨੌਜਵਾਨ ਦੀ ਮੌਤ, ਪੁਲਿਸ ਨੇ ਹੱਤਿਆ ਦਾ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਸ਼ੁਰੂ
ਥਾਣਾ ਨਿਆਗਾਓਂ ਅਧੀਨ ਪੈਂਦੇ ਇਲਾਕੇ ’ਚ 26 ਜੂਨ ਨੂੰ ਹੋਏ ਲੜਾਈ-ਝਗੜੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਪੀ.ਜੀ.ਆਈ. ਚੰਡੀਗੜ੍ਹ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ’ਚ ਹੱਤਿਆ ਦਾ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Publish Date: Sat, 27 Jun 2026 12:24 PM (IST)
Updated Date: Sat, 27 Jun 2026 12:30 PM (IST)
ਗੁਰਪ੍ਰੀਤ ਸਿੰਘ ਮਨੀ ਸੁਮਨ, ਪੰਜਾਬੀ ਜਾਗਰਣ, ਮੁੱਲਾਂਪੁਰ ਗਰੀਬਦਾਸ। ਥਾਣਾ ਨਿਆਗਾਓਂ ਅਧੀਨ ਪੈਂਦੇ ਇਲਾਕੇ ’ਚ 26 ਜੂਨ ਨੂੰ ਹੋਏ ਲੜਾਈ-ਝਗੜੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਪੀ.ਜੀ.ਆਈ. ਚੰਡੀਗੜ੍ਹ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ’ਚ ਹੱਤਿਆ ਦਾ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਮਿਲੀ ਇਤਲਾਹ ਅਨੁਸਾਰ, ਕਰਨਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਉਮਰ ਕਰੀਬ 18 ਸਾਲ, ਵਾਸੀ ਮਕਾਨ ਨੰ. 53, ਖੁੱਡਾ ਅਲੀ ਸ਼ੇਰ, ਚੰਡੀਗੜ੍ਹ ਨਾਲ ਕੁਝ ਵਿਅਕਤੀਆਂ ਨੇ ਲੜਾਈ-ਝਗੜਾ ਕਰਕੇ ਬੁਰੀ ਤਰ੍ਹਾਂ ਮਾਰਕੁੱਟ ਕੀਤੀ। ਸੱਟਾਂ ਲੱਗਣ ਕਾਰਨ ਉਸਨੂੰ ਪੀ.ਜੀ.ਆਈ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਘਟਨਾ ’ਚ ਹਰਪ੍ਰੀਤ ਸਿੰਘ ਵੀ ਜ਼ਖ਼ਮੀ ਹੋਇਆ ਹੈ, ਜੋ ਹਸਪਤਾਲ ’ਚ ਜ਼ੇਰੇ ਇਲਾਜ ਹੈ।
ਮ੍ਰਿਤਕ ਦੇ ਭਰਾ ਹਰਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਦੇ ਬਿਆਨਾਂ 'ਤੇ ਥਾਣਾ ਨਿਆਗਾਓਂ 'ਚ 26 ਜੂਨ 2026 ਨੂੰ ਮੁਕੱਦਮਾ ਨੰ. 103 ਅਧੀਨ ਬੀਐੱਨਐੱਸ ਦੀ ਧਾਰਾ 103, 109, 191(3), 190, 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਬਣਾ ਦਿੱਤੀਆਂ ਹਨ। ਅਧਿਕਾਰੀਆਂ ਦਾ ਦਾਅਵਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਜਾਰੀ ਹੈ।