- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਨੁਸਾਰ ਮਰਨ ਵਾਲੇ ਵਿਅਕਤੀ ਦੀ ਉਮਰ ਲਗਪਗ 50 ਤੋਂ 55 ਸਾਲ ਦੇ ਵਿਚਕਾਰ ਹੈ ਅਤੇ ਉਸ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ। ਸ਼ੁਰੂਆਤੀ ਜਾਂਚ ਵਿਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਹਾਲਾਂਕਿ ਮੌਤ ਦੇ ਸਹੀ ਕਾਰਨ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਜਾਗਰਣ ਸੰਵਾਦਦਾਤਾ, ਚੰਡੀਗੜ੍ਹ : ਚੰਡੀਗੜ੍ਹ ਦੇ ਡੱਡੂ ਮਾਜਰਾ ਪਿੰਡ ਵਿਚ ਐਤਵਾਰ ਸ਼ਾਮ ਨੂੰ ਉਸ ਵੇਲੇ ਹੰਗਾਮਾ ਮਚ ਗਿਆ, ਜਦੋਂ ਘਰ ਦੇ ਬਾਹਰ ਖੜ੍ਹੀ ਇਕ ਕਾਰ ਦੀ ਪਿਛਲੀ ਸੀਟ 'ਤੇ ਇਕ ਅੱਧਖੜ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ਵਿਚ ਮਿਲੀ। ਜਾਣਕਾਰੀ ਮਿਲਦੇ ਹੀ ਮਲੋਇਆ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸੈਕਟਰ-16 ਸਥਿਤ ਜੀਐਮਐਸਐਚ ਦੀ ਮੋਰਚਰੀ ਵਿਚ ਰੱਖ ਦਿੱਤੀ। ਪੁਲਿਸ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ ਮਰਨ ਵਾਲੇ ਵਿਅਕਤੀ ਦੀ ਉਮਰ ਲਗਪਗ 50 ਤੋਂ 55 ਸਾਲ ਦੇ ਵਿਚਕਾਰ ਹੈ ਅਤੇ ਉਸ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ। ਸ਼ੁਰੂਆਤੀ ਜਾਂਚ ਵਿਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਹਾਲਾਂਕਿ ਮੌਤ ਦੇ ਸਹੀ ਕਾਰਨ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਕਾਰ ਦੇ ਮਾਲਕ ਗੁਰਲੀਨ ਸਿੰਘ, ਜੋ ਡੱਡੂ ਮਾਜਰਾ ਦੇ ਨਿਵਾਸੀ ਹਨ, ਨੇ ਪੁਲਿਸ ਨੂੰ ਦੱਸਿਆ ਕਿ ਸ਼ਨੀਵਾਰ ਰਾਤ ਉਹਨੇ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਅਤੇ ਗਲਤੀ ਨਾਲ ਕਾਰ ਨੂੰ ਲੌਕ ਕਰਨਾ ਭੁੱਲ ਗਏ। ਐਤਵਾਰ ਸ਼ਾਮ ਜਦੋਂ ਉਹ ਕਾਰ ਦੇ ਨੇੜੇ ਪਹੁੰਚੇ, ਤਾਂ ਪਿਛਲੀ ਸੀਟ 'ਤੇ ਇਕ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ।
ਇਸ ਤੋਂ ਬਾਅਦ, ਉਸ ਨੇ ਤੁਰੰਤ ਡਾਇਲ-112 'ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਮਲੋਇਆ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਤੁਰੰਤ ਜੀਐਮਐਸਐਚ-16 ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨਰ ਦਿੱਤਾ। ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਮਿ੍ਰਤਕ ਵਿਅਕਤੀ ਨੂੰ ਸ਼ਨੀਵਾਰ ਰਾਤ ਇਲਾਕੇ ਵਿਚ ਘੁੰਮਦੇ ਹੋਏ ਦੇਖਿਆ ਗਿਆ ਸੀ। ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਉਸ ਦਾ ਵੇਰਵਾ ਸ਼ਹਿਰ ਦੇ ਹੋਰ ਥਾਣਿਆਂ ਵਿਚ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਜਾਂਚ ਦੇ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਇਸ ਸਮੇਂ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।