12 ਕਿੱਲੋ ਭੁੱਕੀ ਸਮੇਤ ਲੜਕਾ-ਲੜਕੀ ਕਾਬੂ
12 ਕਿੱਲੋ ਭੁੱਕੀ ਸਮੇਤ ਲੜਕਾ-ਲੜਕੀ ਕਾਬੂ
Publish Date: Sat, 21 Feb 2026 06:15 PM (IST)
Updated Date: Sat, 21 Feb 2026 06:18 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਝਾਰਮੜੀ ਬੈਰੀਅਰ ਨੇੜੇ ਪੁਲਿਸ ਨੇ ਗਸ਼ਤ ਦੌਰਾਨ ਇਕ ਲੜਕਾ-ਲੜਕੀ ਨੂੰ 12 ਕਿੱਲੋ ਭੁੱਕੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਲੜਕਾ-ਲੜਕੀ ਦੀ ਪਛਾਣ ਕ੍ਰਿਸ਼ਨ ਸਿੰਘ ਅਤੇ ਰਮਨਦੀਪ ਕੌਰ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਦੱਸੀ ਹੈ। ਥਾਣਾ ਲਾਲੜੂ ਦੇ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਹਰਿਆਣਾ-ਪੰਜਾਬ ਦੀ ਸੀਮਾ ਝਾਰਮੜੀ ਨੇੜੇ ਮੌਜੂਦ ਸੀ। ਇਸੇ ਦੌਰਾਨ ਇਕ ਲੜਕਾ ਅਤੇ ਲੜਕੀ ਬੈਗ ਲੈ ਕੇ ਖੜ੍ਹੇ ਸਨ, ਜੋ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਥਿਤ ਤੌਰ ਤੇ 12 ਕਿੱਲੋ ਭੁੱਕੀ ਬਰਾਮਦ ਹੋਈ, ਜਿਨ੍ਹਾਂ ਖ਼ਿਲਾਫ਼ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਦੋਹਾਂ ਜਣਿਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।