- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟੀਸ਼ਨ ਵਕੀਲ ਗੁਰਾਸਿਸ ਸਿੰਘ, ਗੁਰਪ੍ਰੀਤ ਸਿੰਘ ਤੇ ਅੰਸ਼ੁਮਨ ਪਾਂਡੇ ਦੇ ਰਾਹੀਂ ਦਾਇਰ ਕੀਤੀ ਗਈ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਭ ਤੋਂ ਪਹਿਲਾਂ ਦਸੰਬਰ 2024 ’ਚ ਐਕਸਾਈਜ਼ ਐਂਡ ਟੈਕਸੇਸ਼ਨ ਇੰਸਪੈਕਟਰ ਦੀਆਂ 41 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਬਾਅਦ ’ਚ ਚੋਣ ਬੋਰਡ ਨੇ ਇਸ ਇਸ਼ਤਿਹਾਰ ਨੂੰ ਵਾਪਸ ਲੈ ਲਿਆ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੀਆਂ ਐਕਸਾਈਜ਼ ਐਂਡ ਟੈਕਸੇਸ਼ਨ ਇੰਸਪੈਕਟਰ ਦੀਆਂ 197 ਅਸਾਮੀਆਂ ਲਈ ਚੱਲ ਰਹੀ ਭਰਤੀ ਪ੍ਰਕਿਰਿਆ ’ਤੇ ਫ਼ਿਲਹਾਲ ਬ੍ਰੇਕ ਲੱਗ ਗਈ ਹੈ। ਭਰਤੀ ’ਚ ਗੜਬੜੀਆਂ, ਫ਼ਰਜ਼ੀ ਉਮੀਦਵਾਰਾਂ ਦੇ ਸ਼ਾਮਲ ਹੋਣ ਤੇ ਅਰਜ਼ੀਆਂ ’ਚ ਗ਼ਲਤ ਜਾਣਕਾਰੀ ਦੇਣ ਦੇ ਦੋਸ਼ਾਂ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਸੂਬਾ ਸਰਕਾਰ ਤੇ ਚੋਣ ਬੋਰਡ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ। ਸੁਣਵਾਈ ’ਚ ਪੰਜਾਬ ਸਰਕਾਰ ਨੇ ਕੋਰਟ ਨੂੰ ਵਿਸ਼ਵਾਸ ਦਿਵਾਇਆ ਕਿ ਅਗਲੀ ਸੁਣਵਾਈ ਤੱਕ ਭਰਤੀ ਅੱਗੇ ਨਹੀਂ ਵਧਾਈ ਜਾਵੇਗੀ। ਪਟੀਸ਼ਨ ਵਕੀਲ ਗੁਰਾਸਿਸ ਸਿੰਘ, ਗੁਰਪ੍ਰੀਤ ਸਿੰਘ ਤੇ ਅੰਸ਼ੁਮਨ ਪਾਂਡੇ ਦੇ ਰਾਹੀਂ ਦਾਇਰ ਕੀਤੀ ਗਈ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਭ ਤੋਂ ਪਹਿਲਾਂ ਦਸੰਬਰ 2024 ’ਚ ਐਕਸਾਈਜ਼ ਐਂਡ ਟੈਕਸੇਸ਼ਨ ਇੰਸਪੈਕਟਰ ਦੀਆਂ 41 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਬਾਅਦ ’ਚ ਚੋਣ ਬੋਰਡ ਨੇ ਇਸ ਇਸ਼ਤਿਹਾਰ ਨੂੰ ਵਾਪਸ ਲੈ ਲਿਆ। ਇਸ ਤੋਂ ਬਾਅਦ ਫਰਵਰੀ 2026 ’ਚ ਨਵਾਂ ਇਸ਼ਤਿਹਾਰ ਜਾਰੀ ਕੀਤਾ ਗਿਆ, ਜਿਸ ’ਚ ਅਸਾਮੀਆਂ ਦੀ ਗਿਣਤੀ ਵਧਾ ਕੇ 197 ਕਰ ਦਿੱਤੀ ਗਈ। ਭਰਤੀ ਲਈ 31 ਮਈ 2026 ਨੂੰ ਲਿਖਤੀ ਪ੍ਰੀਖਿਆ ਕਰਵਾਈ ਗਈ ਸੀ। ਪਟੀਸ਼ਨ ਮੁਤਾਬਕ ਪ੍ਰੀਖਿਆ ਵਾਲੇ ਦਿਨ ਕਈ ਗੰਭੀਰ ਗੜਬੜੀਆਂ ਹੋਈਆਂ। ਉਮੀਦਵਾਰਾਂ ਨੇ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਵਿਵਸਥਾ ’ਚ ਖਾਮੀਆਂ ਸਮੇਤ ਹੋਰ ਬੇਨਿਯਮੀਆਂ ਨੂੰ ਲੈ ਕੇ ਚੋਣ ਬੋਰਡ ਨੂੰ ਕਈ ਸ਼ਿਕਾਇਤਾਂ ਭੇਜੀਆਂ, ਪਰ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। 23 ਜੂਨ 2026 ਨੂੰ ਚੋਣ ਬੋਰਡ ਨੇ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ। ਨਤੀਜਾ ਆਉਣ ਤੋਂ ਬਾਅਦ ਉਮੀਦਵਾਰਾਂ ਨੂੰ ਅਜਿਹੀ ਜਾਣਕਾਰੀ ਮਿਲੀ ਕਿ ਕਈ ਲੋਕਾਂ ਨੇ ਕਥਿਤ ਰੂਪ ਨਾਲ ਫ਼ਰਜ਼ੀ ਪਛਾਣ ਦੇ ਆਧਾਰ ’ਤੇ ਪ੍ਰੀਖਿਆ ਦਿੱਤੀ।