Breaking News : 'ਆਪ' 'ਚ ਵੱਡਾ ਫੇਰਬਦਲ, ਪੰਜਾਬ ਦੇ ਦੋ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ
ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਦੋ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ 17 ਸਤੰਬਰ 2026 ਨੂੰ ਜਾਰੀ ਕੀਤੇ ਗਏ ਐਲਾਨ ਅਨੁਸਾਰ ਸਮਾਣਾ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸੁਰਜੀਤ ਸਿੰਘ ਰੱਖੜਾ ਨੂੰ ਹਲਕਾ ਇੰਚਾਰਜ ਵਜੋਂ ਸੌਂਪੀ ਗਈ ਹੈ।
Publish Date: Thu, 17 Sep 2026 02:09 PM (IST)
Updated Date: Thu, 17 Sep 2026 02:12 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਦੋ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ 17 ਸਤੰਬਰ 2026 ਨੂੰ ਜਾਰੀ ਕੀਤੇ ਗਏ ਐਲਾਨ ਅਨੁਸਾਰ ਸਮਾਣਾ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸੁਰਜੀਤ ਸਿੰਘ ਰੱਖੜਾ ਨੂੰ ਹਲਕਾ ਇੰਚਾਰਜ ਵਜੋਂ ਸੌਂਪੀ ਗਈ ਹੈ।
ਇਸੇ ਤਰ੍ਹਾਂ ਸ਼ਾਹਕੋਟ ਵਿਧਾਨ ਸਭਾ ਹਲਕੇ ਲਈ ਬਲਵੀਰ ਸਿੰਘ (ਪਾਲਾ ਜਲਾਲਪੁਰ) ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਕੀਤੇ ਗਏ ਇਸ ਐਲਾਨ ਵਿੱਚ ਦੋਵਾਂ ਨਵੇਂ ਹਲਕਾ ਇੰਚਾਰਜਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।
ਪਾਰਟੀ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ, ਰਾਸ਼ਟਰੀ ਸਕੱਤਰ, ਰਾਸ਼ਟਰੀ ਖਜ਼ਾਨਚੀ ਅਤੇ ਪੰਜਾਬ ਦੇ ਸੂਬਾ ਪ੍ਰਭਾਰੀ ਨੂੰ ਵੀ ਭੇਜੀਆਂ ਗਈਆਂ ਹਨ।